ਕਿਸਾਨ ਆਗੂਆਂ ਨੇ ਸੰਭਾਲੀ ਕਮਾਨ.ਮੀਟਿੰਗਾ ਦਾ ਦੋਰ ਸ਼ੁਰੂ
ਹਰ ਵਰਗ ਦਾ ਮਿਲ ਰਿਹੈ ਭਰਵਾ ਸਮਰਥਨ : ਜਗਦੀਪ ਸਿੰਘ ਮਿੰਟੂ ਤੂਰ
ਭਵਾਨੀਗੜ੍ਹ (ਗੁਰਵਿੰਦਰ ਸਿੰਘ ) 2022 ਚੋਣ ਬਿਗਲ ਤੋਂ ਬਾਅਦ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਆਪਣਾ ਪ੍ਰਚਾਰ ਜ਼ੋਰਾਂ ਤੇ ਕੀਤਾ ਜਾ ਰਿਹਾ ਹੈ।ਉੱਥੇ ਹੀ ਸੰਯੁਕਤ ਕਿਸਾਨ ਮੋਰਚਾ ਜਿੱਥੇ ਦਿੱਲੀ ਤੋਂ ਆਪਣੀ ਜਿੱਤ ਪ੍ਰਾਪਤ ਕਰਕੇ ਪੰਜਾਬ ਪਰਤਿਆ ਹੈ ਤੇ ਸਿਸਟਮ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਕ ਪਾਰਟੀ ਬਣਾਈ ਗਈ ਹੈ ਅਤੇ ਸਰਕਾਰਾਂ ਦੁਆਰਾ ਕੀਤੇ ਵਾਅਦਿਆਂ ਨੂੰ ਠੁਕਰਾਉਂਦਿਆਂ ਖ਼ੁਦ ਮੈਦਾਨ ਵਿਚ ਉਤਰੇ ਹਨ। ਉੱਥੇ ਹੀ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵੀ ਆਪਣਾ ਏਕਾ ਵਿਖਾਉਂਦਿਆਂ ਸੰਯੁਕਤ ਸਮਾਜ ਮੋਰਚੇ ਨਾਲ ਖੜ੍ਹਨ ਦਾ ਐਲਾਨ ਕੀਤਾ ਗਿਆ ਹੈ। ਸੰਯੁਕਤ ਸਮਾਜ ਮੋਰਚੇ ਵੱਲੋਂ ਜ਼ਿਲ੍ਹਾ ਸੰਗਰੂਰ ਤੋਂ ਮਿੰਟੂ ਤੂਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ਅਤੇ ਅੱਜ ਉਨ੍ਹਾਂ ਵੱਲੋਂ ਚੋਣ ਰਣਨੀਤੀ ਘੜਨ ਲਈ ਕਿਸਾਨਾਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਪਿੰਡਾਂ ਦੇ ਵਿੱਚ ਵੀ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
*ਸੰਯੁਕਤ ਸਮਾਜ ਮੋਰਚੇ ਤੋ ਦੂਰ ਕਿਸਾਨ ਜਥੇਬੰਦੀਆਂ ਕੀ ਕਰਨਗੀਆਂ ਏਕਾ*
ਅੱਜ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਵਿੱਚ ਹੋਈ ਮੀਟਿੰਗ ਚ ਭਾਰਤੀ ਕਿਸਾਨ ਯੂਨੀਅਨ ਏਕਤਾ ਰਾਜੇਵਾਲ ਦੇ ਆਗੂ ਗੁਰਮੀਤ ਸਿੰਘ ਕਪਿਆਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾ ਦੀ ਪਾਰਟੀ ਦਾ ਸਮਰਥਨ ਬਾਕੀ ਰਹਿੰਦੀਆਂ ਜਥੇਬੰਦੀਆਂ ਵੀ ਪੂਰਨ ਤੇ ਡਟ ਕੇ ਸਾਥ ਦੇਣਗੀਆਂ ਅਤੇ ਕਿਸਾਨ ਆਗੂਆਂ ਨੂੰ ਵੋਟ ਪਾ ਕੇ ਵਿਧਾਨ ਸਭਾ ਦੇ ਵਿੱਚ ਭੇਜਣ ਲਈ ਪੂਰੀ ਮਿਹਨਤ ਕਰਨਗੀਆਂ। ਇਸ ਮੌਕੇ ਹਲਕਾ ਸੰਗਰੂਰ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਮਿੰਟੂ ਤੂਰ ਵੱਲੋਂ ਹਰ ਵਰਗ ਨੂੰ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕੀ ਇਸ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਾਨੂੰ ਮੁੜ ਤੋਂ ਇੱਕ ਹੋਣਾ ਪਵੇਗਾ।