ਭਵਾਨੀਗੜ ਚ ਮਾਰਚ ਕੱਡਿਆ
ਭਵਾਨੀਗੜ੍ਹ (ਗੁਰਵਿੰਦਰ ਸਿੰਘ ) 2022 ਦੀਆ ਚੋਣਾਂ ਨੂੰ ਮੁੱਖ ਰੱਖਦਿਆਂ ਜਿੱਥੇ ਚੋਣ ਕਮਿਸ਼ਨ ਵੱਲੋਂ ਪੰਜਾਬ ਭਰ ਦੇ ਵਿੱਚ ਚੋਣ ਜ਼ਾਬਤਾ ਲਗਾਇਆ ਹੋਇਆ ਹੈ। ਉਥੇ ਹੀ ਪੁਲਸ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਮੁਸਤੈਦ ਹੈ। ਅੱਜ ਭਵਾਨੀਗੜ੍ਹ ਪੁਲਿਸ ਵੱਲੋਂ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਦੇ ਵਿੱਚ ਇਕ ਫਲੈਗ ਮਾਰਚ ਦੇ ਰੂਪ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀ.ਐੱਸ.ਪੀ ਦੀਪਕ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਕੋਰੋਨਾ ਕਾਲ ਦੇ ਚਲਦਿਆਂ ਆਮ ਲੋਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।