ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਦਿੱਤਾ ਵੱਡਾ ਬਿਆਨ, ਪੈ ਗਿਆ ਭੜਥੂ
ਫਗਵਾੜਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਗਵਾੜਾ ਵਿਖੇ PC ਕਰਦੇ ਹੋਏ ਵਿਰੋਧੀ ਧਿਰਾਂ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਆਮ ਆਦਮੀ ਪਾਰਟੀ ਨੂੰ ਲੰਮੇ ਹੱਥੀਂ ਲੈਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਕਹਿ ਰਹੇ ਹਨ ਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਅਤੇ ਕਾਂਗਰਸੀ ਵੀ ਵੇਖ ਲਏ ਹਨ ਅਤੇ ਹੁਣ ਇਕ ਮੌਕਾ ‘ਆਪ’ ਨੂੰ ਦੇ ਕੇ ਵੇਖਿਆ ਜਾਵੇ।
ਚੰਨੀ ਨੇ ਕਿਹਾ ਕਿ ਸਾਨੂੰ ਸਿਰਫ਼ 111 ਦਿਨ ਹੀ ਮਿਲੇ ਹਨ, ਪਹਿਲਾਂ ਸਾਨੂੰ ਤਾਂ ਵੇਖ ਲੈਣ ਦਿਓ। ਅਕਾਲੀਆਂ ‘ਤੇ ਵੱਡੇ ਦੋਸ਼ ਲਾਉਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਅੰਦਰੋਂ ਖ਼ਾਤੇ ਇਕ ਹਨ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਬਹੁਤ ਹੀ ਚਲਾਕੀ ਨਾਲ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰਕੇ ਬਸਪਾ ਕਾਰਕੁਨਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਸੋਚ ਦੇ ਉਲਟ ਬਸਪਾ ਪੰਜਾਬ ਵਿਚ ਕਾਰਜ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਖ਼ੁਦ ਬਹੁਜਨ ਸਮਾਜ ਪਾਰਟੀ ਦੇ ਵੱਡੇ ਨੇਤਾ ਇਹ ਆਖਦੇ ਰਹੇ ਹਨ ਕਿ ਪੰਜਾਬ ਵਿਚ ਅਨੁਸੂਚਿਤ ਜਾਤੀ ਅਤੇ ਪਿਛੜੇ ਵਰਗਾਂ ਦੀ ਗਿਣਤੀ 35 ਫ਼ੀਸਦੀ ਹੈ ਪਰ ਜੋ ਗਠਜੋੜ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਸਪਾ ਦਰਮਿਆਨ ਹੋਇਆ ਹੈ, ਉਸ ਵਿੱਚ ਬਸਪਾ ਨੂੰ ਸਿਰਫ਼ 20 ਵਿਧਾਨ ਸਭਾ ਸੀਟਾਂ ਹੀ ਦਿੱਤੀਆਂ ਗਈਆਂ ਹਨ, ਜੋਕਿ ਅਨੁਸੂਚਿਤ ਸਮਾਜ ਦੀ ਹਿੱਸੇਦਾਰੀ ਦੇ ਕੀਤੇ ਜਾਂਦੇ 35 ਫ਼ੀਸਦੀ ਦਾਅਵੇ ਤੋਂ ਬਹੁਤ ਘੱਟ ਹਨ। ਇੰਝ ਭਲਾ ਕਿਉਂ ਹੋਇਆ ਹੈ?

ਉਨ੍ਹਾਂ ਕਿਹਾ ਕਿ ਇਸ ਤੋਂ ਵੀ ਵੱਡੀ ਹੈਰਾਨੀ ਵਾਲੀ ਗੱਲ ਇਹ ਹੈ ਕਿ ਬਸਪਾ ਨੂੰ ਉਹ ਵਿਧਾਨ ਸਭਾ ਸੀਟਾਂ ਦਿੱਤੀਆਂ ਗਈਆਂ ਹਨ, ਜਿੱਥੇ ਪਾਰਟੀ ਦਾ ਕੋਈ ਜ਼ਿਆਦਾ ਆਧਾਰ ਹੀ ਨਹੀਂ ਹੈ ਅਤੇ ਇਨ੍ਹਾਂ ‘ਤੇ ਵੀ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਆਪਣੇ ਕੁਝ ਖ਼ਾਸ ਲੀਡਰ ਨੂੰ ਚੋਣਾਂ ਲੜੀਆਂ ਜਾ ਰਹੀਆਂ ਹਨ। ਅੱਜ ਫਗਵਾੜਾ ਵਿਖੇ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਕੀਤੀ ਗਈ ਕਾਂਗਰਸ ਰੈਲੀ ਚ ਸ਼ਾਮਲ ਹੋਏ ਮੁੱਖ ਮੰਤਰੀ ਸਰਦਾਰ ਚੰਨੀ ਨੇ ਕਿਹਾ ਕਿ ਉਹ ਆਮ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ।