ਵਿਧਵਾ ਔਰਤ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
ਡੇਰਾਬੱਸੀ :

ਡੇਰਾਬੱਸੀ-ਬਰਵਾਲਾ ਮਾਰਗ ‘ਤੇ ਸਥਿਤ ਭਗਤ ਸਿੰਘ ਨਗਰ ਕਾਲੋਨੀ ‘ਚ ਆਪਣੇ ਨਾਨਕੇ ਘਰ ਆਈ 32 ਸਾਲਾ ਵਿਧਵਾ ਜਨਾਨੀ ਨੇ ਖ਼ੁਦਕੁਸ਼ੀ ਕਰ ਲਈ। ਉਸ ਨੇ ਪੱਖੇ ਨਾਲ ਲਟਕ ਕੇ ਫ਼ਾਹਾ ਲੈ ਲਿਆ।

ਖ਼ਬਰਾਂ ਮੁਤਾਬਿਕ, ਅਨੁਸਾਰ ਮ੍ਰਿਤਕ ਦੀ ਪਛਾਣ ਸਿਮਰਨ ਜੱਸੀ ਪੁੱਤਰੀ ਮੰਗਲ ਸਿੰਘ ਵਜੋਂ ਹੋਈ ਹੈ।

ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਸਹੁਰੇ ਪਰਿਵਾਰ ‘ਤੇ ਉਸ ਨੂੰ ਤੰਗ-ਪਰੇਸ਼ਾਨ ਕਰਕੇ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਦੋਸ਼ ਲਾਇਆ ਹੈ।

ਦੂਜੇ ਪਾਸੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।