ਮੌਸਮ ਵਿਭਾਗ ਦਾ ਅਲਰਟ: ਪੰਜਾਬ ‘ਚ ਅੱਜ ਪਵੇਗਾ ਭਾਰੀ ਮੀਂਹ
ਪੰਜਾਬ
ਮੌਸਮ ਵਿਭਾਗ ਚੰਡੀਗੜ੍ਹ ਦੇ ਇੰਚਾਰਜ ਨੇ ਦੱਸਿਆ ਕਿ ਪਹਾੜੀ ਇਲਾਕਿਆਂ ‘ਚ ਬਰਫਬਾਰੀ ਲਗਾਤਾਰ ਜਾਰੀ ਰਹਿਣ ਕਾਰਨ ਇਸ ਦਾ ਸਿੱਧਾ ਅਸਰ ਮੈਦਾਨੀ ਇਲਾਕਿਆਂ ‘ਚ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਅਤੇ ਹਰਿਆਣਾ ਵਿਚ ਇਕ-ਦੋ ਦਿਨਾਂ ਵਿਚ ਮੌਸਮ ਦਾ ਰੂਪ ਇਕ ਵਾਰ ਫਿਰ ਬਦਲ ਸਕਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਜ 3 ਮਾਰਚ ਨੂੰ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।
ਇਸ ਦੇ ਨਾਲ ਹੀ, ਭਾਰਤ ਮੌਸਮ ਵਿਭਾਗ (IMD) ਨੇ ਕਿਹਾ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਮਾਰਚ ਤੋਂ ਮਈ ਦੇ ਦੌਰਾਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ।