ਕਾਂਗਰਸ ਨਾਲ ਗੱਠਜੋੜ ਬਾਰੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਚੰਡੀਗੜ੍ਹ
ਪਿਛਲੇ ਦਿਨੀਂ ਸਾਬਕਾ ਮੰਤਰੀ ਰਜਿੰਦਰ ਕੌਰ ਭੱਠਲ ਦੇ ਵਲੋਂ ਦਿੱਤੇ ਗਏ ਬਿਆਨ ਕਿ, ਕਾਂਗਰਸ ਨੂੰ ਜੇਕਰ ਬਹੁਮਤ ਨਹੀਂ ਮਿਲਦਾ ਤਾਂ ਅਸੀਂ ਆਮ ਆਦਮੀ ਪਾਰਟੀ ਦੇ ਨਾਲ ਗੱਠਜੋੜ ਕਰਕੇ ਸਰਕਾਰ ਬਣਾਵਾਂਗੇ।
ਭੱਠਲ ਦੇ ਇਸ ਬਿਆਨ ‘ਤੇ ਹੁਣ ਜਿੱਥੇ ਨਵੀਂ ਚਰਚਾ ਛਿੜ ਗਈ ਹੈ, ਉਥੇ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਨੀਲ ਗਰਗ ਨੇ ਵੱਡਾ ਬਿਆਨ ਦਿੱਤਾ ਹੈ।
ਨੀਲ ਗਰਗ ਕਿਹਾ ਹੈ ਕਿ, ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਦਿਲ ਖੋਲ੍ਹ ਕੇ ਵੋਟਾਂ ਪਾਈਆਂ, ਜਿਸ ਕਰਕੇ ਪੰਜਾਬ ਵਿੱਚ ਪੂਰਨ ਬਹੁਮਤ ਨਾਲ ਆਪ ਸਰਕਾਰ ਬਣਾਏਗੀ।
ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਨੀਲ ਗਰਗ ਨੇ ਸਪੱਸ਼ਟ ਕੀਤਾ ਕਿ, ਆਮ ਆਦਮੀ ਪਾਰਟੀ ਕਿਸੇ ਵੀ ਕੀਮਤ ‘ਤੇ ਕਾਂਗਰਸ ਨਾਲ ਗੱਠਜੋੜ ਨਹੀਂ ਕਰੇਗੀ।