ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਕੱਲ੍ਹ 9 ਅਤੇ 10 ਮਾਰਚ ਦੀ ਛੁੱਟੀ ਦਾ ਐਲਾਨ, ਪੜ੍ਹੋ ਪੱਤਰ
ਹੁਸ਼ਿਆਰਪੁਰ: ਰਿਆਤ ਬਾਹਰਾ ਅਤੇ ਆਈ.ਟੀ.ਆਈ. ਕਾਲਜ ਵਿਖੇ ਵਿਦਿਆਰਥੀਆਂ/ਸਿਖਿਆਰਥੀਆਂ ਨੂੰ 9 ਤੇ 10 ਮਾਰਚ ਦੀ ਛੁੱਟੀ, ਇਸ ਤੋਂ ਇਲਾਵਾ ਜਲੰਧਰ ਚ ਵੀ ਕੁੱਝ ਵਿਦਿਅਕ ਅਦਾਰਿਆਂ ‘ਚ ਛੁੱਟੀ ਦਾ ਐਲਾਨ
ਚੰਡੀਗੜ੍ਹ-
ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਪਈਆਂ ਵੋਟਾਂ ਦੀ ਗਿਣਤੀ ਲਈ ਵੱਖ ਵੱਖ ਥਾਵਾਂ ‘ਤੇ ਕਾਊਟਿੰਗ ਸੈਂਟਰ ਸਥਾਪਤ ਕੀਤੇ ਗਏ ਹਨ। ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਇਨ੍ਹਾਂ ਕਾਊਟਿੰਗ ਸੈਂਟਰਾਂ ‘ਚ ਮੁਕੰਮਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਜਿਸ ਦੇ ਮੱਦੇਨਜ਼ਰ ਮਿਤੀ 9 ਅਤੇ 10 ਮਾਰਚ ਨੂੰ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਪੁਰ ਅਤੇ ਆਈ.ਟੀ.ਆਈ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ/ਸਿਖਿਆਰਥੀਆਂ ਨੂੰ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।