ਵੱਡੀ ਖ਼ਬਰ: ਭਗਵੰਤ ਮਾਨ ਦੇਣਗੇ ਅਸਤੀਫ਼ਾ, ਸੰਗਰੂਰ ਲੋਕ ਸਭਾ ਹਲਕੇ ‘ਚ ਫਿਰ ਪੈਣਗੀਆਂ ਵੋਟਾਂ
ਮਾਲਵਾ ਬਿਊਰੋ, ਚੰਡੀਗੜ੍ਹ–

ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਵੋਟਾਂ ਪਈਆਂ ਅਤੇ ਇਸ ਦੇ ਨਤੀਜੇ 10 ਮਾਰਚ ਨੂੰ ਆਏ। ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੂੰ ਜਿੱਥੇ ਵੱਡਾ ਬਹੁਮਤ ਮਿਲਿਆ, ਉੱਥੇ ਹੀ ਖ਼ਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ, ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕਣ ਜਾ ਰਹੇ ਭਗਵੰਤ ਮਾਨ ਜਲਦ ਹੀ ਆਪਣੇ ਲੋਕ ਸਭਾ ਹਲਕਾ ਸੰਗਰੂਰ ਦੇ ਅਹੁਦੇ ਤੋਂ ਅਸਤੀਫ਼ਾ ਦੇਣਗੇ।

ਜਾਣਕਾਰੀ ਲਈ ਦੱਸ ਦਈਏ ਕਿ, ਭਾਰਤੀ ਸੰਵਿਧਾਨ ਦੇ ਮੁਤਾਬਿਕ ਇੱਕ ਵਿਅਕਤੀ ਵਿਧਾਨ ਸਭਾ ਅਤੇ ਲੋਕ ਸਭਾ ਦੇ ਦੋਵੇਂ ਅਹੁਦੇ ਨਹੀਂ ਲੈ ਸਕਦਾ ਅਤੇ ਉਕਤ ਵਿਅਕਤੀ ਨੂੰ ਦੋਵਾਂ ਅਹੁਦਿਆਂ ਵਿਚੋਂ ਇਕ ਅਹੁਦਾ ਛੱਡਣਾ ਪੈਂਦਾ ਹੈ।

ਦੱਸਣਾ ਬਣਦਾ ਹੈ ਕਿ, ਆਮ ਆਦਮੀ ਪਾਰਟੀ ਦੇ ਸੀਐੱਮ ਚਿਹਰਾ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਜਿੱਤ ਚੁੱਕੇ ਹਨ ਅਤੇ ਧੂਰੀ ਹਲਕਾ ਸੰਗਰੂਰ ਲੋਕ ਸਭਾ ਹਲਕੇ ਵਿੱਚ ਆਉਂਦਾ ਹੈ।
ਇਸੇ ਵਿਚਾਲੇ ਕਿਹਾ ਜਾ ਸਕਦਾ ਹੈ ਕਿ, ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣ ਤੋਂ ਪਹਿਲਾਂ ਲੋਕ ਸਭਾ ਹਲਕੇ ਸੰਗਰੂਰ ਤੋਂ ਅਸਤੀਫ਼ਾ ਦੇ ਸਕਦੇ ਹਨ ਅਤੇ ਫਿਰ ਤੋਂ ਸੰਗਰੂਰ ਲੋਕ ਸਭਾ ਹਲਕੇ ਦੀ ਚੋਣ ਹੋਵੇਗੀ, ਅਤੇ ਲੋਕਾਂ ਨੂੰ ਫਿਰ ਤੋਂ ਵੋਟਾਂ ਪਾਉਣੀਆਂ ਪੈਣਗੀਆਂ। jagbani