Big Breaking- ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਮਾਲਵਾ ਬਿਉਰੋ, ਨਵੀਂ ਦਿੱਲੀ;

ਲੋਕ ਸਭਾ ਮੈਂਬਰ ਭਗਵੰਤ ਮਾਨ ਦੇ ਵੱਲੋਂ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ। ਭਗਵੰਤ ਮਾਨ ਹੁਣ 16 ਮਾਰਚ ਨੂੰ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਬੀਤੇ ਦਿਨ ਨਿਊਜ਼ ਏਜੰਸੀ ਦੇ ਵੱਲੋਂ ਰਿਪੋਰਟ ਦਿੱਤੀ ਗਈ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਭਗਵੰਤ ਮਾਨ ਮੁਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਅਸਤੀਫਾ ਦੇ ਸਕਦੇ ਹਨ। ਭਗਵੰਤ ਮਾਨ ਵੱਲੋਂ ਅੱਜ ਦਿੱਲੀ ਪਹੁੰਚ ਕੇ ਆਪਣਾ ਅਸਤੀਫਾ ਸਪੀਕਰ ਨੂੰ ਸੌਂਪਿਆ ਗਿਆ।

ਦਿੱਲੀ ਵਿਖੇ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੇ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਬੇਰੁਜ਼ਗਾਰਾਂ ਨੂੰ ਰੁਜਗਾਰ ਦਿੱਤਾ ਜਾਵੇਗਾ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ, ਪੰਜਾਬ ਵਾਸੀਆਂ ਨੂੰ ਸਸਤੀ ਬਿਜਲੀ ਦੇ ਨਾਲ ਨਾਲ ਹੋਰ ਵੀ ਸੁਵਿਧਾਵਾ ਦਿਤੀਆਂ ਜਾਣਗੀਆਂ।