ਵੱਡੀ ਖਬਰ: AAP ਪੰਜਾਬ ਨੇ ਰਚਿਆ ਨਵਾਂ ਇਤਿਹਾਸ; ਪਹਿਲੀ ਮਹਿਲਾ ਸਪੀਕਰ ਦਾ ਨਾਂਅ ਕੀਤਾ ਤੈਅ
ਚੰਡੀਗੜ੍ਹ
ਆਮ ਆਦਮੀ ਪਾਰਟੀ ਦੇ ਵਲੋਂ ਇੱਕ ਨਵਾਂ ਇਤਿਹਾਸ ਸਿਰਜਨ ਦੀ ਤਿਆਰੀ ਵਿੱਢ ਗਈ ਹੈ। ਦਰਅਸਲ, ਪੰਜਾਬ ਦੇ ਇਤਿਹਾਸ ਵਿੱਚ ਵਿਧਾਨ ਸਭਾ ਨੂੰ ਪਹਿਲੀ ਮਹਿਲਾ ਸਪੀਕਰ ਮਿਲ ਸਕਦੀ ਹੈ।
ਸੱਚ ਕਹੁੰ ਦੀ ਖ਼ਬਰ ਅਨੁਸਾਰ, ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਦੀਆਂ ਸੰਭਾਵਨਾਵਾਂ ਲਗਭਗ ਤੈਅ ਹੋ ਗਈਆਂ ਹਨ। ਮਹਿਲਾ ਸਪੀਕਰ ਨੂੰ ਲੈ ਕੇ ਸਰਵਜੀਤ ਕੌਰ ਮਾਣੂੰਕੇ ਦਾ ਨਾਂਅ ਸਭ ਤੋਂ ਪਹਿਲਾਂ ਹੈ, ਜੋ ਜਗਰਾਉਂ ਵਿਧਾਨ ਸਭਾ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੀ ਹੈ।
ਇਸ ਦੇ ਨਾਲ ਹੀ ਤਲਵੰਡੀ ਸਾਬੋ ਤੋਂ ਪ੍ਰੋਫੈਸਰ ਬਲਜਿੰਦਰ ਕੌਰ ਵੀ ਇਸ ਦੌੜ ਵਿੱਚ ਸ਼ਾਮਲ ਹੈ, ਉਹ ਲਗਾਤਾਰ ਦੂਜੀ ਵਾਰ ਵਿਧਾਇਕ ਵੀ ਚੁਣੀ ਗਈ ਹੈ।
ਸੂਤਰਾਂ ਮੁਤਾਬਕ ਇਸ ਸਬੰਧ ‘ਚ ਸੋਮਵਾਰ ਨੂੰ ਦਿੱਲੀ ‘ਚ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਵਿੱਖ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਗੱਲਬਾਤ ਹੋਈ ਹੈ।