Big News: ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ ਕੱਲ੍ਹ; ਕਿਸਾਨਾਂ ਦੀ ਕਈ ਏਕੜ ਕਣਕ ਵੱਢੀ
ਚੰਡੀਗੜ੍ਹ

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਜਿੱਥੇ ਪ੍ਰਸਾਸ਼ਨ ਦੇ ਵਲੋਂ ਜ਼ੋਰਾਂ ਸ਼ੋਰਾਂ ਦੇ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਸਮਾਗਮ ਵਿੱਚ ਥਾਂ ਦੀ ਕੋਈ ਕਮੀ ਨਾ ਰਹੇ, ਇਸ ਲਈ ਆਲੇ-ਦੁਆਲੇ ਦੀ ਕਈ ਏਕੜ ਫਸਲ ਵੱਢ ਦਿੱਤੀ ਗਈ ਹੈ।



ਹਾਲਾਂਕਿ ਪ੍ਰਸ਼ਾਸ਼ਨ ਨੇ ਕਿਸਾਨਾਂ ਨੂੰ ਵੱਢੀ ਗਈ ਫ਼ਸਲ ਦਾ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ, ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੇ ਹੋਰ ਵੱਡੇ ਆਗੂ ਸ਼ਾਮਲ ਹੋਣਗੇ।

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪਾਰਕਿੰਗ ਲਈ ਜਗ੍ਹਾ ਦੀ ਲੋੜ ਸੀ, ਇਸ ਲਈ ਫ਼ਸਲ ਕੱਟਣੀ ਪਈ। ਮੁਆਵਜ਼ੇ ਨੂੰ ਲੈ ਕੇ ਕਿਸਾਨਾਂ ਵਿੱਚ ਕੋਈ ਨਾਰਾਜ਼ਗੀ ਨਹੀਂ ਹੈ।

16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। SDM ਬੰਗਾ ਨਵਨੀਤ ਕੌਰ ਨੇ ਦੱਸਿਆ ਕਿ ਆਯੋਜਨ ਹਜ਼ਾਰਾਂ ਲੋਕ ਪਹੁੰਚਣਗੇ।

ਸਮਾਰੋਹ ਵਿੱਚ ਪਹੁੰਚਣ ਵਾਲੀਆਂ ਗੱਡੀਆਂ ਨੂੰ ਖੜ੍ਹੀ ਕਰਨ ਲਈ ਢੁਕਵੀਂ ਥਾਂ ਦੀ ਲੋੜ ਸੀ। ਇਸ ਲਈ ਵੱਖ-ਵੱਖ ਪਾਰਕਿੰਗ ਬਣਾਈ ਜਾ ਰਹੀ ਹੈ। ਪਹਿਲਾਂ 40 ਏਕੜ ਜਗ੍ਹਾ ਖਾਲੀ ਕਰਵਾਈ ਗਈ ਸੀ ਪਰ ਬਾਅਦ ਵਿੱਚ 60 ਏਕੜ ਵਿੱਚ ਕਣਕ ਤੇ ਹੋਰ ਫ਼ਸਲ ਨੂੰ ਹੋਰ ਵੱਢਣਾ


ਉਨ੍ਹਾਂ ਦੱਸਿਆ ਕਿ ਪਾਰਕਿੰਗ ਤੋਂ ਇਲਾਵਾ ਪ੍ਰੋਗਰਾਮ ਵਾਲੀ ਥਾਂ ‘ਤੇ ਆਲੇ-ਦੁਆਲੇ ਵਾਲੀ ਜ਼ਮੀਨ ‘ਤੇ ਭੀੜ ਵਧਣ ‘ਤੇ ਲੋਕਾਂ ਦੇ ਬੈਠਣ ਦੀ ਵਿਵਸਥਾ ਕੀਤੀ ਜਾਵੇਗੀ, ਤਾਂ ਕਿ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ। ਕਿਸਾਨਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 46 ਹਜ਼ਾਰ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ।