ਸਕੂਲੀ ਬੱਚਿਆਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ. ਬੱਚਿਆਂ ਤੇ ਚੜੀ PRTC ਦੀ ਬੱਸ
ਸੰਗਰੂਰ
ਸੰਗਰੂਰ ਵਿਖੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇਕ ਸਕੂਲੀ ਵਿਦਿਆਰਥੀ ਦੀ ਮੌਤ, ਜਦੋਂਕਿ ਤਿੰਨ ਵਿਦਿਆਰਥੀਆਂ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ, ਪੀਆਰਟੀਸੀ ਬੱਸ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਮਹਿਲਾਂ ਚੌਂਕ ਵਿਖੇ ਕੁਚਲਿਆ।
ਜ਼ਖਮੀ ਵਿਦਿਆਰਥੀਆਂ ਦਾ ਇਲਾਜ਼ ਸਥਾਨਕ ਹਸਪਤਾਲ ਵਿਖੇ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਇਸ ਸੜਕ ਹਾਦਸੇ ‘ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਕਿ ਜ਼ਖਮੀ ਬੱਚਿਆਂ ਦੇ ਇਲਾਜ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।