ਜੁਗਾੜੂ ਵਾਹਨਾਂ ਨੂੰ ਬੰਦ ਕਰਨ ਦੇ ਫੈਸਲੇ ਨੂੰ ਪੰਜਾਬ ਸਰਕਾਰ ਨੇ ਕੀਤਾ ਰੱਦ
ਚੰਡੀਗੜ੍ਹ
ਭਗਵੰਤ ਮਾਨ ਸਰਕਾਰ ਨੇ ਬੀਤੇ ਦਿਨ ਪੰਜਾਬ ਦੇ ਅੰਦਰ ਜੁਗਾੜੂ ਵਾਹਨਾਂ ਨੂੰ ਬੰਦ ਕਰਨ (ਪਾਬੰਦੀ ਲਾਉਣ) ਦਾ ਹੁਕਮ ਜਾਰੀ ਕੀਤਾ ਸੀ। ਸਰਕਾਰ ਦੇ ਇਸ ਹੁਕਮ ਦਾ ਜਬਰਦਸਤ ਵਿਰੋਧ ਹੋ ਰਿਹਾ ਸੀ।
ਲੋਕਾਂ ਦੇ ਰੋਹ ਅੱਗੇ ਝੁਕਦੇ ਹੋਏ ਅੱਜ ਪੰਜਾਬ ਸਰਕਾਰ ਦੇ ਵੱਲੋਂ ਇੱਕ ਨਵਾਂ ਫਰਮਾਨ ਜਾਰੀ ਕਰਦਿਆਂ ਹੋਇਆ ਪਿਛਲੇ ਤਾਨਸ਼ਾਹੀ ਫਰਮਾਨ ਨੂੰ ਵਾਪਸ ਲੈ ਕੇ ਜੁਗਾੜੂ ਵਾਹਨਾਂ ਤੇ ਲਗਾਇਆ ਬੈਨ ਹਟਾ ਦਿੱਤਾ ਹੈ।