ਪੰਜਾਬ ਸਰਕਾਰ ਵੱਲੋ ਇਸ ਵਿਭਾਗ ਚ ਲਿਆ ਅਹਿਮ ਫੈਸਲਾ
ਚੰਡੀਗੜ੍ਹ :

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਚਾਇਤ ਵਿਭਾਗ ਦੀ 29 ਏਕੜ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ। ਆਮ ਆਦਮੀ ਪਾਰਟੀ ਸਰਕਾਰ ਦੇ ਪਹਿਲੇ ਵੱਡੇ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਪੰਚਾਇਤ ਮੰਤਰੀ ਵੱਲੋਂ ਖ਼ੁਦ ਕਬਜ਼ਾ ਛੁਡਵਾਉਣ ਵਾਲੀ ਟੀਮ ਨਾਲ ਜਾਣਾ ਵੱਖਰੀ ਤਰ੍ਹਾਂ ਦੀ ਘਟਨਾ ਮੰਨਿਆ ਜਾ ਰਿਹਾ ਹੈ।



ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ ਅਤੇ 31 ਮਈ ਤਕ 5000 ਹਜ਼ਾਰ ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣਗੇ। ਉਪਰੰਤ ਹਰ ਮਹੀਨੇ ਟੀਚਾ ਮਿੱਥ ਕੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ।

ਧਾਲੀਵਾਲ ਨੇ ਕਿਹਾ ਕਿ ਸਾਰੀਆਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਸਰਕਾਰ ਵਚਨਬੱਧ ਹੈ ਅਤੇ ਬਿਨਾਂ ਕਿਸੇ ਭੇਦਭਾਵ ਦੇ ਇਹ ਕਬਜ਼ੇ ਹਟਾਏ ਜਾਣਗੇ ਅਤੇ ਪੰਚਾਇਤਾਂ ਦੀਆਂ ਜ਼ਮੀਨਾਂ ਪੰਚਾਇਤਾਂ ਨੂੰ ਸੌਂਪੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਰਸੂਖ਼ਦਾਰ ਹੋਵੇ ਜਾਂ ਸਧਾਰਨ ਵਿਅਕਤੀ, ਕਿਸੇ ਕੋਲ ਵੀ ਨਾਜਾਇਜ਼ ਕਬਜ਼ੇ ਨਹੀਂ ਰਹਿਣ ਦਿੱਤੇ ਜਾਣਗੇ।