ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ 12ਵੀਂ ਕਲਾਸ ਦਾ ਐਲਾਨਿਆ ਨਤੀਜਾ
ਮਾਲਵਾ ਬਿਊਰੋ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਕ ਅਕਾਦਮਿਕ ਸਾਲ 2021-22 ਨਾਲ ਸਬੰਧਤ 12ਵੀ ਜਮਾਤ ਦਾ ਟਰਮ-ਇੱਕ ਦੀ ਪ੍ਰੀਖਿਆ ਦਾ ਨਤੀਜਾ ਬੋਰਡ ਦੇ ਵੱਲੋਂ ਐਲਾਨਿਆ ਗਿਆ ਹੈ।

ਹਾਲਾਂਕਿ ਇਹ ਵੀ ਜਾਣਕਾਰੀ ਮਿਲੀ ਹੈ ਕਿ ਨਤੀਜਾ ਅੰਸ਼ਿਕ ਰੂਪ ਵਿੱਚ ਐਲਾਨਿਆ ਗਿਆ ਹੈ। ਜਿਸ ਬਾਰੇ ਪੂਰਨ ਵੇਰਵੇ ਪੂਰੀਆਂ ਪ੍ਰੀਖਿਆਵਾਂ ਦੇ ਅੰਕ ਜੋੜਨ ਤੋਂ ਬਾਅਦ ਹੀ ਪ੍ਰਾਪਤ ਹੋਣਗੇ।



ਜਾਗਰਣ ਦੇ ਨਾਲ ਗੱਲਬਾਤ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਨਤੀਜੇ ਬਾਰੇ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਨਤੀਜੇ ਬਾਰੇ ਸਕੂਲ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਉਹ ਸਕੂਲ ਦੀ ਲਾਗਇਨ ਆਈਡੀ ‘ਤੇ ਦਿੱਤੇ ਗਏ ਪਾਸਵਰਡ ਨਾਲ ਦੇਖ ਸਕਣਗੇ।