ਅਜੈ ਪਾਲ ਸਿੰਘ ਭਵਾਨੀਗਡ਼੍ਹ ਦੇ ਨਵੇਂ ਡੀ ਐੱਸ ਪੀ ਨਿਯੁਕਤ
ਸਮਾਜ ਵਿਰੋਧੀ ਅਨਸਰਾ ਨੂੰ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ : ਅਜੈ ਪਾਲ ਸਿੰਘ
ਭਵਾਨੀਗੜ੍ਹ, 7 ਜੁਲਾਈ (ਗੁਰਵਿੰਦਰ ਸਿੰਘ )- ਅੱਜ ਇੱਥੇ ਨਵੇਂ ਡੀਐੱਸਪੀ ਅਜੇਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ ਅਤੇ ਇਸ ਮੌਕੇ ਪੱਤਰਕਾਰਾਂ ਨਾਲ ਪ੍ਰੈੱਸ ਕਾਨਫ਼ਰੰਸ ਵੀ ਕੀਤੀ ਗਈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਅਜੇਪਾਲ ਸਿੰਘ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਹਾਲਤ ਵਿੱਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਲੋਕਾਂ ਦੀ ਜਾਨ ਮਾਲ ਦੀ ਪੂਰੀ ਰਾਖੀ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੱਤਰਕਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਪੁਲਸ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਜਾਵੇ ਅਤੇ ਮਾੜੇ ਕੰਮਾਂ ਦੀ ਇਤਲਾਹ ਪੁਲਸ ਨੂੰ ਦਿੱਤੀ ਜਾਵੇ ਤਾਂ ਜੋ ਸਮਾਜ ਵਿਰੋਧੀ ਘਟਨਾਵਾਂ ਰੋਕੀਆਂ ਜਾ ਸਕਣ। ਇਸ ਮੌਕੇ ਥਾਣਾ ਮੁਖੀ ਭਵਾਨੀਗਡ਼੍ਹ ਪ੍ਰਦੀਪ ਸਿੰਘ ਬਾਜਵਾ ਵੀ ਹਾਜ਼ਰ ਸਨ।