ਐੱਸਵਾਈਐੱਲ ਅਤੇ ਰਿਹਾਈ ਗੀਤ ਖ਼ਿਲਾਫ਼ ਜ਼ਿਲ੍ਹਾ ਪੱਧਰੀ ਟਰੈਕਟਰ ਮਾਰਚ ਮਾਰਚ ਅੱਜ
ਭਵਾਨੀਗੜ੍ਹ, 14 ਜੁਲਾਈ (ਗੁਰਵਿੰਦਰ ਸਿੰਘ )-ਮਰਹੂਮ ਗਾਇਕ ਸੁਖਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਗੀਤ "ਐੱਸਵਾਈਐੱਲ" ਅਤੇ ਕੰਵਰ ਗਰੇਵਾਲ ਦੇ ਗੀਤ "ਰਿਹਾਈ" ਨੂੰ ਬੰਦ ਕਰਨ ਖ਼ਿਲਾਫ਼ ਕੇਂਦਰ ਸਰਕਾਰ ਖਿਲਾਫ਼ ਜ਼ਿਲ੍ਹਾ ਪੱਧਰੀ ਟਰੈਕਟਰ ਮਾਰਚ ਕੀਤਾ ਜਾਵੇਗਾ। ਵਿਧਾਨ ਸਭਾ ਹਲਕਾ ਸੰਗਰੂਰ ਦੇ ਮੁੱਖ ਸੇਵਾਦਾਰ ਵਿਨਰਜੀਤ ਸਿੰਘ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬੀ ਅਤੇ ਪੰਜਾਬੀਅਤ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਜਿਸ ਤਹਿਤ ਸਿੱਧੂ ਮੂਸੇਵਾਲਾ ਦੇ ਗੀਤ ਐੱਸਵਾਈਐੱਲ ਅਤੇ ਕੰਵਰ ਗਰੇਵਾਲ ਦੇ ਗੀਤ ਰਿਹਾਈ ਨੂੰ ਕੇਂਦਰ ਸਰਕਾਰ ਵੱਲੋਂ ਜ਼ਬਰਦਸਤੀ ਬੰਦ ਕੀਤਾ ਗਿਆ ਹੈ ਜਿਸ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਜੁਲਾਈ ਨੂੰ ਸੰਗਰੂਰ ਵਿਖੇ ਵੇਰਕਾ ਮਿਲਕ ਪਲਾਂਟ ਤੋਂ ਲੈ ਕੇ ਡੀਸੀ ਦਫ਼ਤਰ ਸੰਗਰੂਰ ਤੱਕ ਟਰੈਕਟਰ ਮਾਰਚ ਕੀਤਾ ਜਾਵੇਗਾ।