15 ਨੂੰ ਖੁੱਲਣਗੇ ਮੁਹੱਲਾ ਕਲੀਨਿਕ
ਗੁਰਮੇਲ ਸਿੰਘ ਘਰਾਚੋ ਨੇ ਲਿਆ ਮੁਹੱਲਾ ਕਲਿਨਿਕ ਦਾ ਜਾਇਜਾ
ਭਵਾਨੀਗੜ੍ਹ (ਗੁਰਵਿੰਦਰ ਸਿੰਘ) ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਹਿ‍ੱਤ ਲਈ ਇਕ ਹੋਰ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਹਰ ਮੁਹੱਲੇ ਦੇ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਕੰਮ ਆਰੰਭ ਦਿੱਤਾ ਹੈ ਅਤੇ ਜਲਦੀ ਹੀ ਪੰਜਾਬ ਭਰ ਦੇ ਵਿੱਚ ਹਰ ਪਿੰਡ ਅਤੇ ਸ਼ਹਿਰ ਦੇ ਵਿੱਚ ਲੋਕਾਂ ਦੀ ਸਹੂਲਤ ਦੇ ਲਈ ਮੁਹੱਲਾ ਕਲੀਨਿਕ ਨੂੰ ਖੋਲ੍ਹਿਆ ਜਾਵੇਗਾ । ਇਸ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੇ ਤਹਿਸੀਲ ਭਵਾਨੀਗੜ੍ਹ ਚ ਆਉਣ ਵਾਲੀ 15 ਅਗਸਤ ਸੁਤੰਤਰਤਾ ਦਿਵਸ ਮੌਕੇ ਭਵਾਨੀਗੜ੍ਹ ਦੇ ਵਿਚ ਮੁਹੱਲਾ ਕਲੀਨਿਕ ਖੋਲ੍ਹਿਆ ਜਾਵੇਗਾ ਅਤੇ ਇਸ ਦਾ ਜਾਇਜ਼ਾ ਲੈਂਦੇ ਹੋਏ ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਇੰਚਾਰਜ ਗੁਰਮੇਲ ਸਿੰਘ ਘਰਾਚੋਂ ਵੱਲੋਂ ਜਾੲਜਿਾ ਕੀਤਾ ਗਿਆ ਅਤੇ ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਬਹੁਤ ਜਲਦੀ ਪੂਰਾ ਕਰਨ ਜਾ ਰਹੀ ਹੈ ਅਤੇ ਜਿੱਥੇ ਪਹਿਲਾਂ ਪੰਜਾਬ ਦੇ ਲੋਕਾਂ ਨਾਲ 300 ਯੂਨਿਟ ਮਾਫ ਦਾ ਵਾਅਦਾ ਪੂਰਾ ਕੀਤਾ ਗਿਆ ਅਤੇ ਪੰਜਾਬ ਦੇ ਲੋਕਾਂ ਲਈ ਕਿਤੇ ਮੁਹੱਲਾ ਕਲੀਨਿਕ ਦੇ ਵਾਅਦਿਆਂ ਨੂੰ ਪੂਰਾ ਕਰਦਿਆਂ ਆਉਣ ਵਾਲੀ 15 ਅਗਸਤ ਨੂੰ ਇਸ ਮੁਹੱਲਾ ਕਲੀਨਿਕ ਦਾ ਉਦਘਾਟਨ ਕਰ ਭਵਾਨੀਗਡ਼੍ਹ ਦੇ ਲੋਕਾਂ ਨੂੰ ਇਸ ਸਹੂਲਤ ਦੀ ਸਹੂਲਤ ਲਈ ਲਾਮਬੰਧ ਹੋਵੇਗਾ ਅਤੇ ਉਨ੍ਹਾਂ ਕਿਹਾ ਕਿ ਸ੍ਰ.ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਲੋਕਾਂ ਲਈ ਹਰ ਸਹੂਲਤ ਨੂੰ ਪੂਰੀ ਕਰਨ ਦੀ ਆਸ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਲਦੀ ਹੀ ਕੀਤੇ ਹੋਰ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਤਾਰੀ, ਸੂਰਬੀਰ ਟੀਮਾਂ ਤੋਂ ਇਲਾਵਾ ਹੋਰ ਵੀ ਆਮ ਆਦਮੀ ਪਾਰਟੀ ਦੇ ਆਗੂ ਮੌਜੂਦ ਸਨ।