ਮਾਸਟਰ ਕਰਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਗਣਿਤ ਮੇਲਾ ਆਯੋਜਿਤ
ਭਵਾਨੀਗੜ੍ਹ (ਗੁਰਵਿੰਦਰ ਸਿੰਘ) ਮਾਸਟਰ ਕਰਤਾਰ ਸਿੰਘ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜ੍ਕੇ) ਭਵਾਨੀਗੜ੍ਹ ਵਿਖੇ ਗਣਿਤ ਮੇਲਾ ਆਯੋਜਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਤਰਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਵਿੱਚ ਕਲਾਸ 6ਵੀਂ ਤੋ 10ਵੀਂ ਜਮਾਤ ਦੇ ਵਿਦਿਆਰਥੀਆ ਵੱਲੋ ਗਿਣਿਤ ਮੁਕਾਬਲੇ ਚ ਹਿੱਸਾ ਲਿਆ ਗਿਆ ਅਤੇ ਉਹਨਾ ਕਿਹਾ ਕਿ ਬੱਚਿਆਂ ਦਾ ਰੁਝਾਨ ਪੜ੍ਹਾਈ ਦੇ ਨਾਲ-ਨਾਲ ਰੋਮਾਂਚਕ ਤਸਵੀਰਾਂ ਦੇ ਰੂਪ ਵਿੱਚ ਪੇਸ਼ ਕਰਨ ਲਈ ਅਜਿਹੇ ਪ੍ਰੋਗਰਾਮ ਜ਼ਰੂਰੀ ਹਨ ਜਿਸ ਨਾਲ ਬੱਚਿਆਂ ਦਾ ਪੜ੍ਹਾਈ ਚ ਰੁਝਾਨ ਵੀ ਬਣਿਆ ਰਹੇ ਅਤੇ ਤਸਵੀਰਾਂ ਦੇ ਨਜ਼ਰੀਏ ਬੱਚਿਆਂ ਨੂੰ ਬਹੁਤ ਕੁਝ ਸਿੱਖਣ ਨੂੰ ਵੀ ਮਿਲੇ ਅਸੀਂ ਉਨ੍ਹਾਂ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਚ ਵੱਖ- ਵੱਖ ਤਰ੍ਹਾਂ ਦੇ ਸੈਮੀਨਾਰ ਵੀ ਆਯੋਜਿਤ ਕੀਤੇ ਜਾਂਦੇ ਹਨ ਜਿਸ ਨਾਲ ਬੱਚਿਆਂ ਨੂੰ ਬਹੁਤ ਤਰ੍ਹਾਂ ਦੀ ਜਾਣਕਾਰੀ ਦਾ ਆਦਾਨ ਪ੍ਰਦਾਨ ਹੋ ਸਕੇ ਅਤੇ ਬੱਚਿਆਂ ਨੂੰ ਖਾਸ ਸ਼ਖ਼ਸੀਅਤਾਂ ਦੁਆਰਾ ਅਨੇਕਾਂ ਭਰਪੂਰ ਜਾਣਕਾਰੀ ਮਿਲ ਸਕੇ। ਇਸ ਮੌਕੇ ਸੈਮੀਨਾਰ ਵਿੱਚ ਹਿੱਸਾ ਲੈਂਦੇ ਬੱਚਿਆਂ ਵੱਲੋ ਤਿਆਰ ਕੀਤੇ ਮਾਡਲਾਂ ਨੂੰ ਦੇਖਣ ਉਨ੍ਹਾਂ ਦੇ ਮਾਤਾ ਪਿਤਾ ਵੀ ਪਹੁੰਚੇ ਅਤੇ ਜਿੱਥੇ ਸਕੂਲ ਮੈਨੇਜਮੈਂਟ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਉਥੇ ਮਾਤਾ-ਪਿਤਾ ਨੇ ਵੀ ਇਸ ਪ੍ਰੋਗਰਾਮ ਚ ਸ਼ਮੂਲੀਅਤ ਕਰ ਬੱਚਿਆਂ ਦੀ ਹੋਸਲਾ ਅਫਜ਼ਾਈ ਕੀਤੀ। ਇਸ ਮੌਕੇ ਬੱਚਿਆਂ ਦੇ ਮਾਡਲ ਤਿਆਰ ਕਰਵਾਉਣ ਲਈ ਸਕੂਲ ਦੇ ਅਧਿਆਪਕ ਹਰਿਸ਼ ਕੁਮਾਰ, ਰਜਨੀ ਰਾਣੀ ਅਤੇ ਮੈਡਮ ਕਿਰਨਦੀਪ ਕੋਰ ਦਾ ਵੱਡਾ ਯੋਗਦਾਨ ਰਿਹਾ।