ਟਰੱਕ ਯੂਨੀਅਨ ਭਵਾਨੀਗੜ੍ਹ ਵੱਲੋਂ ਪਹਿਲਵਾਨਾਂ ਦਾ ਘੋਲ ਕਰਵਾਇਆ
ਭਵਾਨੀਗੜ੍ਹ (ਗੁਰਵਿੰਦਰ ਸਿੰਘ) ਪੰਜਾਬ ਭਰ ਦੇ ਵਿੱਚ ਆਉਣ ਵਾਲੀ ਨਵੀਂ ਪੀੜ੍ਹੀ ਨੂੰ ਸਿੱਖਿਆ ਦੇ ਨਾਲ ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਟਰੱਕ ਯੂਨੀਅਨ ਭਵਾਨੀਗੜ੍ਹ ਵੱਲੋਂ ਕੀਤਾ ਖਾਸ ਉਪਰਾਲਾ ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਭਵਾਨੀਗੜ੍ਹ ਵਿੱਚ ਸਮੂਹ ਟਰੱਕ ਓਪਰੇਟਰਾਂ ਦੇ ਸਹਿਯੋਗ ਨਾਲ ਪਹਿਲਵਾਨਾਂ ਦੇ ਘੋਲ ਕਰਵਾਏ ਗਏ ਅਤੇ ਜੇਤੂ ਟੀਮ ਦਾ ਮਾਨ ਸਨਮਾਨ ਟਰੱਕ ਯੂਨੀਅਨ ਭਵਾਨੀਗਡ਼੍ਹ ਵੱਲੋ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਹਰਦੀਪ ਸਿੰਘ ਪੁਰੀ ਵੱਲੋਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਾ ਮੁਕਤ ਪੰਜਾਬ ਸਿਰਜਣ ਦੀ ਪ੍ਰੇਰਨਾ ਦਿੱਤੀ ਅਤੇ ਇਸੇ ਤਰਾਂ ਆਉਣ ਵਾਲੇ ਸਮੇਂ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਲਈ ਤੇ ਨੌੰਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਇਸੇ ਤਰਾਂ ਵੱਖ ਵੱਖ ਖੇਡਾਂ ਕਰਵਾਈਆਂ ਜਾਣਗੀਆਂ ਤਾਂ ਜੋ ਨੌਜਵਾਨ ਖੇਡਾਂ ਵੱਲ ਜੁੜ ਸਕਣ।