ਸਰਕਾਰੀ ਹਾਈ ਸਮਾਰਟ ਸਕੂਲ ਬਲਿਆਲ ਵਿਖੇ ਮਾਪੇ ਅਧਿਆਪਕ ਮਿਲਣੀ ( Inspire meet 0.1)ਆਯੋਜਿਤ
ਭਵਾਨੀਗੜ੍ਹ (ਗੁਰਵਿੰਦਰ ਸਿੰਘ) ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਹਾਈ ਸਮਾਰਟ ਸਕੂਲ ਬਲਿਆਲ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਾਤਾ ਪਿਤਾ ਨਾਲ ਉਨ੍ਹਾਂ ਦੀ ਪੜ੍ਹਾਈ ,ਹਾਜ਼ਰੀ ਸਿਹਤ ਅਤੇ ਪੇਪਰਾਂ ਦੀ ਕਾਰਗੁੁਜ਼ਾਰੀ ਬਾਰੇ ਚਰਚਾ ਕੀਤੀ ਗਈ। ਇਸਦੇ ਨਾਲ ਹੀ ਵਿਦਿਆਰਥੀਆਂ ਦੇ ਮਾਤਾ ਪਿਤਾ ਲਈ ਵੱਖ ਵੱਖ ਖੇਡਾਂ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਨ੍ਹਾਂ ਨੇ ਖੂਬ ਆਨੰਦ ਮਾਣਿਆ , ਖੇਡਾਂ ਵਿੱਚ ਜੇਤੂ ਮਾਤਾ ਪਿਤਾ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ।ਲਾਇਬਰੇਰੀ ਦੀਆਂ ਕਿਤਾਬਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ।ਪਿੰਡ ਬਲਿਆਲ ਦੇ ਪੰਚਾਇਤ ਮੈਂਬਰਾਂ ਵੱਲੋਂ ਵਿਸ਼ੇਸ਼ ਤੌਰ ਤੇ ਅੱਜ ਦੀ ਇਸ ਮੀਟਿੰਗ ਵਿੱਚ ਸ਼ਿਰਕਤ ਕੀਤੀ ਗਈ ਤੇ ਸਮੂਹ ਪੰਚਾਇਤ ਮੈਂਬਰਾਂ ਵੱਲੋਂ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਵੱਲੋਂ ਸਕੂਲ ਦੀ ਕਾਰਗੁਜ਼ਾਰੀ ਅਤੇ ਸਮੁੱਚੇ ਪ੍ਰਬੰਧ ਦੀ ਪ੍ਰਸ਼ੰਸਾ ਕੀਤੀ ਗਈ ।ਮੁੱਖ ਅਧਿਆਪਕਾ ਸ੍ਰੀਮਤੀ ਸ਼ੀਨੂ ਵੱਲੋਂ ਸਮੂਹ ਮਾਤਾ ਪਿਤਾ ਦਾ ਅਤੇ ਪੰਚਾਇਤ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ ।