ਸੈਟ ਥੋਮਸ ਸਕੂਲ ਚ ਦਿਵਾਲੀ ਦਾ ਤਿਓੁਹਾਰ ਧੂਮਧਾਮ ਨਾਲ ਮਨਾਇਆ
ਭਵਾਨੀਗੜ (ਗੁਰਵਿੰਦਰ ਸਿੰਘ) ਸੇਂਟ ਥੋਮਸ ਸਕੂਲ ਭਵਾਨੀਗੜ੍ਹ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਵੱਲੋਂ ਕਵਿਤਾਵਾਂ, ਭਾਸ਼ਣ ,ਅਤੇ ਡਰਾਮਾ ਪੇਸ਼ ਕੀਤਾ ਗਿਆ। ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਵੱਲੋਂ ਬੱਚਿਆਂ ਨੂੰ ਦੀਵਾਲੀ ਦੇ ਮਹੱਤਵ ਬਾਰੇ ਦੱਸਿਆ ਗਿਆ।ਇਸ ਮੌਕੇ ਤੇ ਸਕੂਲ ਵਿੱਚ ਕਈ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ। ਅੰਤਰ ਹਾਊਸ ਰੰਗੋਲੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਸੋਹਣੀਆ ਰੰਗੋਲੀਆ ਬਣਾਈਆਂ। ਦੀਵਾ ਸਜਾਉਣ ਦਾ ਮੁਕਾਬਲਾ ਅਤੇ ਪੋਸਟਰ ਬਣਾਉਣ ਦੇ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸਾਰੇ ਬੱਚਿਆਂ ਵੱਲੋਂ ਆਪਣੀਆਂ ਜਮਾਤਾਂ ਸਜਾਈਆਂ ਗਈਆਂ ਅਤੇ ਰੰਗੋਲੀ ਬਣਾਈ ਗਈ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਜ਼ਰੂਰਤਮੰਦ ਲੋਕਾਂ ਨੂੰ ਜ਼ਰੂਰਤ ਦਾ ਸਾਮਾਨ ਵੰਡਿਆ ਗਿਆ। ਇਸ ਦਿਨ ਵਿਦਿਆਰਥੀਆਂ ਵਿੱਚ ਬਹੁਤ ਉਤਸ਼ਾਹ ਅਤੇ ਜੋਸ਼ ਸੀ। ਇਸ ਸ਼ੁਭ ਅਵਸਰ ਤੇ ਪ੍ਰਿੰਸੀਪਲ ਸ੍ਰੀਮਤੀ ਰਮਨਦੀਪ ਕੌਰ ਅਤੇ ਡਾਇਰੈਕਟਰ ਸ੍ਰੀ ਅਜੈ ਗੋਇਲ ਵੱਲੋਂ ਸਮੂਹ ਸਟਾਫ ਨੂੰ ਤੋਹਫ਼ੇ ਦਿਤੇ ਗਏ ਅਤੇ ਦੀਵਾਲੀ ਦੀ ਵਧਾਈ ਦਿੱਤੀ ਗਈ ਹੈ ਤੇ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ।