ਖੇਡਾਂ ਵਤਨ ਪੰਜਾਬ ਦੀਆਂ
ਸਟੇਟ ਪਧਰੀ ਬਾਸਕਟਬਾਲ ਦੀ ਗੇਮ ਚ ਹੈਰੀਟੇਜ ਸਕੂਲ ਦੇ ਵਿਦਿਆਰਥੀਆਂ ਦੂਜਾ ਸਥਾਨ ਪ੍ਰਾਪਤ ਕੀਤਾ
ਭਵਾਨੀਗੜ (ਗੁਰਵਿੰਦਰ ਸਿੰਘ) ਖੇਡਾਂ ਵਿਅਕਤੀ ਦੇ ਹਰੇਕ ਪੱਖ ਦਾ ਵਿਕਾਸ ਕਰਨ 'ਚ ਸਹਾਇਕ ਹੁੰਦੀਆਂ ਹਨ। ਇਹ ਵਿਦਿਆਰਥੀਆਂ ਦੀ ਸ਼ਖਸੀਅਤ ਉਸਾਰੀ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਗੱਲ ਨੂੰ ਮੁੱਖ ਰੱਖਦੇ ਹੋਏ, ਸਥਾਨਕ ਹੈਰੀਟੇਜ ਪਬਲਿਕ ਸਕੂਲ ਵਿੱਚ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਵੀ ਵਿਸੇਸ਼ ਰੁਚੀ ਦਿਖਾਉਂਦੇ ਹੋਏ ਵੱਡੀਆਂ ਮੱਲਾਂ ਮਾਰੀਆਂ ਹਨ। ਲੁਧਿਆਣਾ ਵਿਚ ਹੋਏ 'ਖੇਡਾਂ ਵਤਨ ਪੰਜਾਬ' ਦੀਆਂ ਸਟੇਟ ਬਾਸਕਟਬਾਲ ਟੂਰਨਾਮੈਂਟ ਅੰਡਰ-21 ਵਿਚ ਹੈਰੀਟੇਜ ਪਬਲਿਕ ਸਕੂਲ ਦੀਆਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਸਿਮਰਪ੍ਰੀਤ ਕੌਰ ,ਜਾਨਵੀ ਖੀਪਲ ਨੇ ਪਟਿਆਲੇ ਅਤੇ ਮੋਗਾ ਨੂੰ ਹਰਾ ਕੇ ਸਟੇਟ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਆਪਣੇ ਅਧਿਆਪਕਾਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ।ਇਹ ਖਿਡਾਰਨਾਂ ਸੰਗਰੂਰ ਜ਼ਿਲ੍ਹੇ ਦੀ ਟੀਮ ਵਿੱਚ ਸੀਨੀਅਰ ਸਰਕਾਰੀ ਕੋਚ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਖੇਡ ਰਹੀਆਂ ਸਨ ਤੇ ਉਨ੍ਹਾਂ ਨੇ ਦੱਸਿਆ ਕਿ ਦੋਵੇ ਲੜਕੀਆਂ ਬਹੁਤ ਹੀ ਹੋਣਾਹਾਰ ਹਨ।ਬੱਚਿਆਂ ਦੀ ਇਸ ਸਫ਼ਲਤਾ ਦਾ ਸਿਹਰਾ ਸਕੂਲ ਦੇ ਬਾਸਕਟ ਬਾਲ ਦੇ ਕੋਚ ਮਿਸਟਰ ਇਸ਼ਾਨਦੀਪ ਸ਼ਰਮਾ ਨੂੰ ਜਾਂਦਾ ਹੈ, ਜਿੰਨਾਂ ਨੇ ਪੂਰੀ ਲਗਨ ਅਤੇ ਮਿਹਨਤ ਨਾਲ ਪ੍ਰੈਕਟਿਸ ਕਰਵਾਈ। ਇਸ ਮੌਕੇ ਤੇ ਸਕੂਲ ਪ੍ਰਬੰਧਕ ਕਮੇਟੀ ਸ੍ਰੀ ਅਨਿਲ ਮਿੱਤਲ , ਸ੍ਰੀਮਤੀ ਆਸ਼ਿਮਾ ਮਿੱਤਲ ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਮੀਨੂ ਸੂਦ ਨੇ ਹੋਣਹਾਰ ਵਿਦਿਆਰਥੀਆਂ ਅਤੇ ਕੋਚ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਖੇਡਾਂ ਸਾਡੇ ਸਰੀਰ ਅਤੇ ਮਨ ਨੂੰ ਤੰਦਰੁਸਤੀ ਅਤੇ ਤਾਜ਼ਗੀ ਦਿੰਦੀਆਂ ਹਨ। ਸਾਨੂੰ ਹਾਰ, ਜਿੱਤ ਦੀ ਪ੍ਰਵਾਹ ਨਾ ਕਰਦੇ ਹੋਏ ਲਗਾਤਾਰ ਖੇਡਾਂ ਵਿਚ ਹਿੱਸਾ ਲੈਂਦੇ ਰਹਿਣਾ ਚਾਹੀਦਾ ਹੈ ਅਤੇ ਅਗਲੇ ਮੁਕਾਬਲਿਆਂ ਵਿੱਚ ਹੋਰ ਜ਼ਿਆਦਾ ਮਿਹਨਤ ਕਰਕੇ ਜਿੱਤ ਪ੍ਰਾਪਤ ਕਰਨ ਦੀ ਕਾਮਨਾ ਕੀਤੀ।