ਹੈਰੀਟੇਜ ਪਬਲਿਕ ਸਕੂਲ ਦੇ ਨੈੱਟਬਾਲ ਖਿਡਾਰੀ ਸੂਬਾ ਪੱਧਰੀ ਟੂਰਨਾਮੈਂਟ ਚ ਤੀਜੇ ਤੇ ਚੌਥੇ ਸਥਾਨ 'ਤੇ ਰਹੇ
ਭਵਾਨੀਗੜ੍ਹ, 24 ਨਵੰਬਰ (ਗੁਰਵਿੰਦਰ ਸਿੰਘ)-ਸਥਾਨਕ ਹੈਰੀਟੇਜ ਪਬਲਿਕ ਸਕੂਲ ਵਿੱਚ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਵਿਸੇਸ਼ ਰੁਚੀ ਦਿਖਾਉਂਦੇ ਹੋਏ ਵੱਡੀਆਂ ਮੱਲਾਂ ਮਾਰੀਆਂ ਹਨ। ਸਟੇਟ ਪੱਧਰ ਤੇ ਨੈੱਟਬਾਲ ਟੂਰਨਾਮੈਂਟ ਹੁਸ਼ਿਆਰਪੁਰ ਵਿਖੇ ਹੋਇਆ ਜਿਸ ਵਿੱਚ ਸੰਗਰੂਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਟੀਮ ਵਿੱਚ ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਦੇ ਅੰਡਰ -14 (ਲੜਕੇ) ਸਮਰਵੀਰ ਸਿੰਘ, ਬਿਕਰਮਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਅੰਡਰ -14 (ਲੜਕੀ) ਏਕਨੂਰ ਚੌਥੇ ਸਥਾਨ ਤੇ ਰਹੀ ਵਿਦਿਆਰਥੀਆਂ ਨੇ ਸਟੇਟ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਆਪਣਾ ਸਥਾਨ ਬਣਾਉਂਦੇ ਹੋਏ ਆਪਣੇ ਸਕੂਲ ਅਤੇ ਮਾਪਿਆ ਦਾ ਨਾਮ ਰੋਸ਼ਨ ਕੀਤਾ ਹੈ।ਬੱਚਿਆਂ ਦੀ ਇਸ ਸਫ਼ਲਤਾ ਦਾ ਸਿਹਰਾ ਸਕੂਲ ਦੇ ਨੈੱਟਬਾਲ ਦੇ ਕੋਚ ਜਤਿੰਦਰ ਕੌਰ ਨੂੰ ਜਾਂਦਾ ਹੈ, ਜਿੰਨਾਂ ਨੇ ਪੂਰੀ ਲਗਨ ਅਤੇ ਮਿਹਨਤ ਨਾਲ ਪ੍ਰੈਕਟਿਸ ਕਰਵਾਈ ਕਿਉਂਕਿ ਖਿਡਾਰੀਆ ਦੇ ਜੀਵਨ ਵਿਚ ਖੇਡ ਕੋਚ ਦੀ ਭੂਮਿਕਾ ਬੜੀ ਅਹਿਮ ਯੋਗਦਾਨ ਪਾਉਣ ਵਾਲੀ ਮੰਨੀ ਗਈ ਹੈ ਅਤੇ ਕੋਚ ਦੀ ਖੇਡ ਪ੍ਰਤੀ ਰੁਚੀ ਹੀ ਇਕ ਖਿਡਾਰੀ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਜਜ਼ਬਾਤੀ ਪੱਖਾਂ ਦੇ ਵਿਕਾਸ ਦਾ ਸੂਚਕ ਹੈ। ਇਸ ਮੌਕੇ ਤੇ ਸਕੂਲ ਪ੍ਰਬੰਧਕ ਕਮੇਟੀ ਸ੍ਰੀ ਅਨਿਲ ਮਿੱਤਲ , ਸ੍ਰੀਮਤੀ ਆਸ਼ਿਮਾ ਮਿੱਤਲ ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਮੀਨੂ ਸੂਦ ਨੇ ਵਿਦਿਆਰਥੀ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਉੱਚੀਆਂ ਉਡਾਰੀਆਂ ਭਰਨ ਲਈ ਪ੍ਰੇਰਿਤ ਕੀਤਾ।