ਬਾਲਦ ਕਲਾਂ ਦੀ ਵਿਦਿਆਰਥਣ ਨੇ ਮਾਰੀ ਬਾਜੀ
100 ਮੀਟਰ ਦੀ ਰੇਸ ਚੋ ਪਹਿਲਾ ਸਥਾਨ ਹਾਸ
ਭਵਾਨੀਗੜ੍ਹ, 13 ਦਸੰਬਰ (ਯੁਵਰਾਜ ਹਸਨ/ਗੁਰਵਿੰਦਰ ਸਿੰਘ ਰੋਮੀ )
ਪੰਜਾਬ ਪੱਧਰੀ ਖੇਡਾਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਬਾਲਦ ਕਲਾਂ ਦੀ ਵਿਦਿਆਰਥਣ ਅੰਮ੍ਰਿਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ 100 ਮੀਟਰ ਦੌੜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ਹੈੱਡ ਟੀਚਰ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨ ਪਰਿਵਾਰ ਨਾਲ ਸੰਬੰਧਤ ਅੰਮ੍ਰਿਤ ਕੌਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਪੰਜਾਬ ਪੱਧਰੀ ਖੇਡਾਂ ਦੌਰਾਨ 100 ਦੌੜ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਏਆਈਈ ਵਲੰਟੀਅਰ ਜਸਵੀਰ ਕੌਰ ਨੇ ਦੱਸਿਆ ਕਿ ਵਿਸੇਸ਼ ਲੋੜਾਂ ਵਾਲੇ ਬੱਚਿਆਂ ਦੇ ਵੱਖਰੇ ਤੌਰ ਤੇ ਮੁਕਾਬਲੇ ਹੁੰਦੇ ਹਨ ਅਤੇ ਅੰਮ੍ਰਿਤ ਕੌਰ ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਦੂਜੇ ਬੱਚਿਆਂ ਲਈ ਪ੍ਰੇਰਣਾ ਸਰੋਤ ਬਣ ਗਈ ਹੈ। ਪਿੰਡ ਦੇ ਸਰਪੰਚ ਗੁਰਦੇਵ ਸਿੰਘ ਅਤੇ ਬੀਪੀਈਓ ਭਵਾਨੀਗੜ੍ਹ ਸ੍ਰੀ ਗੋਪਾਲ ਕ੍ਰਿਸ਼ਨ ਸ਼ਰਮਾ ਨੇ ਅੰਮ੍ਰਿਤ ਕੌਰ ਅਤੇ ਸਟਾਫ ਨੂੰ ਵਧਾਈ ਦਿੱਤੀ।