ਪੰਜਾਬ ਚ ਵੱਧ ਰਹੀ ਠੰਡ ਦੇ ਮੱਦੇਨਜਰ ਸਕੂਲਾਂ ਚ' ਸਰਦੀ ਦੀਆਂ ਛੁੱਟੀਆ ਚ ਕੀਤਾ ਵਾਧਾ
ਮਾਲਵਾ ਬਿਊਰੋ, ਪੰਜਾਬ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡਾ ਐਲਾਨ ਕਰਦਿਆਂ ਹੋਇਆ ਸਰਦੀ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ।

ਸਿੱਖਿਆ ਮੰਤਰੀ ਵਲੋਂ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਲਿਖਿਆ ਕਿ, ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 02/01/2023 ਤੋਂ 08/01/2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।