ਸੜਕ ਸੁਰੱਖਿਆ ਹਫਤੇ ਤਹਿਤ ਸਟੇਟ ਹਾਈਵੇ ਦੇ ਆਲੇ ਦੁਆਲੇ ਦੀ ਸਫਾਈ
ਭਵਾਨੀਗੜ੍ਹ, 16 ਜਨਵਰੀ (ਯੁਵਰਾਜ ਹਸਨ)
ਜ਼ਿਲ੍ਹਾ ਸੰਗਰੂਰ ਵਿੱਚ ਮਨਾਏ ਜਾ ਰਹੇ ਸੜਕ ਸੁਰੱਖਿਆ ਹਫਤੇ ਤਹਿਤ
ਅੱਜ ਐਸ.ਡੀ.ਐਮ. ਭਵਾਨੀਗੜ੍ਹ ਡਾ. ਵਿਨੀਤ ਕੁਮਾਰ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਨਗਰ ਕੌਂਸਲ, ਭਵਾਨੀਗੜ੍ਹ ਦੇ ਕਰਮਚਾਰੀਆਂ ਨੇ ਸਟੇਟ ਹਾਈਵੇ ਦੇ ਆਲੇ ਦੁਆਲੇ ਦੀ ਸਫ਼ਾਈ ਕਰਵਾਈ। ਇਸ ਮੌਕੇ ਸਬਜ਼ੀ ਅਤੇ ਫਲ ਵਿਕਰੇਤਾਵਾਂ ਨੂੰ ਸੜਕਾਂ ਦੇ ਆਲੇ-ਦੁਆਲੇ ਲਗਾਈਆਂ ਰੇਹੜੀਆਂ ਨੂੰ ਪਿੱਛੇ ਹਟਾ ਕੇ ਲਾਉਣ ਦੀ ਅਪੀਲ ਕੀਤੀ ਗਈ ਤਾਂ ਜੋ ਆਵਾਜਾਈ ਨੂੰ ਸੁਚਾਰੂ ਰੱਖਿਆ ਜਾ ਸਕੇ ਇਸ ਬਾਰੇ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਡਾ. ਵਿਨੀਤ ਕੁਮਾਰ ਨੇ ਦੱਸਿਆ ਕਿ ਜਨ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ'ਤੇ ਅਮਲ ਕਰਦਿਆਂ ਭਵਾਨੀਗੜ੍ਹ ਸਬ ਡਵੀਜ਼ਨ ਵਿੱਚ ਪ੍ਰਸ਼ਾਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਨਿਯਮਤ ਤੌਰ 'ਤੇ ਲੋਕਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਸਕੂਲੀ ਵਾਹਨਾਂ ਦੀ ਨਿਰੰਤਰ ਚੈਕਿੰਗ, ਓਵਰਲੋਡ ਵਾਹਨਾਂ ਦੀ ਰੋਕਥਾਮ ਸਮੇਤ ਹੋਰ ਆਵਾਜਾਈ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਸੁਚੇਤ ਕੀਤਾ ਜਾ ਰਿਹਾ ਹੈ।