ਸੰਸਕਾਰ ਵੈਲੀ ਸਮਾਰਟ ਸਕੂਲ ਚ ਲੇਬਰ ਡੇ ਮਨਾਇਆ
ਭਵਾਨੀਗੜ (ਗੁਰਵਿੰਦਰ ਸਿੰਘ) ਸੋਮਵਾਰ, 1 ਮਈ 2023 ਨੂੰ ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ। ਬੱਚਿਆਂ ਵੱਲੋਂ ਕਿਅਰਤੀਆਂ ਦੀ ਮਹੱਤਤਾ ਸੰਬੰਧੀ ਇੱਕ ਵਿਸ਼ੇਸ਼ ਸਭਾ ਕਰਵਾਈ ਗਈ, ਜਿਸ ਵਿੱਚ ਬੱਚਿਆਂ ਵੱਲੋਂ ਕਵਿਤਾ, ਡਾਂਸ, ਭਾਸ਼ਣ ਅਤੇ ਨਾਟਕ ਵੀ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਸਹਿਯੋਗੀ ਸਟਾਫ਼ ਨੂੰ ਸਨਮਾਨ ਚਿੰਨ੍ਹ ਵਜੋਂ ਧੰਨਵਾਦੀ ਕਾਰਡ ਅਤੇ ਤੋਹਫ਼ੇ ਭੇਟ ਕੀਤੇ ਗਏ। ਇਨ੍ਹਾਂ ਗਤੀਵਿਧੀਆਂ ਵਿੱਚ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਕੂਲ ਦੇ ਸਹਿਯੋਗੀ ਸਟਾਫ਼, ਡਰਾਈਵਰ ਅਤੇ ਮਾਲੀ ਚਾਚੇ ਦਾ ਧੰਨਵਾਦ ਕੀਤਾ।
ਪ੍ਰਿੰਸੀਪਲ ਸ਼੍ਰੀਮਤੀ ਅਮਨ ਨਿੱਝਰ ਨੇ ਵਿਦਿਆਰਥੀਆਂ ਨੂੰ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਹਰ ਕਿਸੇ ਨੂੰ ਮਜ਼ਦੂਰ ਵਰਗ ਦੀ ਮਿਹਨਤ ਅਤੇ ਲਗਨ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸਤਿਕਾਰਯੋਗ ਚੇਅਰਮੈਨ ਸ਼੍ਰੀ ਧਰਮਵੀਰ ਗਰਗ ਨੇ ਕਿਹਾ ਕਿ ਹਰ ਉਸਾਰੀ ਦੇ ਕੰਮ ਵਿੱਚ ਮਜ਼ਦੂਰ ਦੀ ਭੂਮਿਕਾ ਅਹਿਮ ਹੁੰਦੀ ਹੈ ਅਤੇ ਸਾਨੂੰ ਘਰ ਦੇ ਸਾਰੇ ਬਜ਼ੁਰਗਾਂ ਅਤੇ ਸਹਿਯੋਗੀ ਸਟਾਫ ਦਾ ਸਤਿਕਾਰ ਕਰਨਾ ਚਾਹੀਦਾ ਹੈ।ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਮਾਨਯੋਗ ਪ੍ਰਧਾਨ ਸ਼੍ਰੀ ਈਸ਼ਵਰ ਬਾਂਸਲ ਜੀ,ਚੇਅਰਮੈਨ ਧਰਮਵੀਰ ਗਰਗ ਜੀ ਅਤੇ ਸਮੂਹ ਸਹਿਯੋਗੀ ਸਟਾਫ਼ ਨੂੰ ਪ੍ਰਿੰਸੀਪਲ ਅਮਨ ਨਿੱਝਰ ਵੱਲੋਂ ਤੋਹਫੇ਼ ਦਿੱਤੇ ਗਏ ਅਤੇ ਉਹਨਾਂ ਦੇ ਕੰਮ ਦੀ ਭਰਪੂਰ ਸ਼ਲਾਘਾ ਕੀਤੀ ਗਈ।