ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਆਲੋਅਰਖ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ
ਭਵਾਨੀਗੜ (ਗੁਰਵਿੰਦਰ ਸਿੰਘ) ਸੱਚਖੰਡ ਹਜ਼ੂਰ ਸਾਹਿਬ ਨਾਂਦੇੜ ਦੇ ਲੰਗਰਾਂ ਵਾਲੇ ਬਾਬਾ ਨਿਧਾਨ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦਿਤ ਸਿੰਘ ਪ੍ਰਧਾਨ ਲੋਕਲ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਯਾਦਗਾਰ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜ਼ਰ ਕੌਰ ਜੀ ਆਲੋਅਰਖ ਜ਼ਿਲ੍ਹਾ ਸੰਗਰੂਰ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਸਤਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਥਾ ਕੀਰਤਨ ਸਮਾਗਮ ਵਿੱਚ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭਾ, ਬਲਵਿੰਦਰ ਸਿੰਘ ਪਾਰਸ ਅਖੀਰ ਵਿੱਚ ਬਾਬਾ ਰਣਜੀਤ ਸਿੰਘ ਢੀਂਗੀ ਵਾਲਿਆਂ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਕੇ ਨਿਹਾਲ ਕੀਤਾ। ਬਾਬਾ ਨਿਧਾਨ ਸਿੰਘ ਜੀ ਲੰਗਰਾਂ ਵਾਲਿਆਂ ਦੇ ਜੀਵਨ ਸਬੰਧੀ ਵਿਸਥਾਰ ਸਹਿਤ ਸੇਵਾ ਅਤੇ ਸਿਮਰਨ ਦੀ ਮਹੱਤਤਾ ਬਾਰੇ ਭਰਪੂਰ ਚਾਨਣਾ ਪਾਉਂਦਿਆਂ ਗੁਰੂ ਨੂੰ ਸਮਰਪਿਤ ਹੋਣ ਵਾਲਿਆਂ ਦੀਆਂ ਯਾਦਾਂ ਹਮੇਸ਼ਾ ਤਾਜ਼ਾ ਰਹਿੰਦੀਆਂ ਹਨ। ਪ੍ਰਬੰਧਕਾਂ ਅਤੇ ਸੰਗਤਾਂ ਵੱਲੋਂ ਆਏ ਮਹਾਂਪੁਰਖਾਂ ਦਾ ਸਨਮਾਨ ਵੀ ਕੀਤਾ ਗਿਆ। ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।