ਪੰਜਾਬ ਗਰਾਮੀਣ ਬੈਂਕ ਭਵਾਨੀਗੜ੍ਹ ਵੱਲੋਂ ਸਰਕਾਰੀ ਹਾਈ ਸਕੂਲ ਰਾਮਪੁਰਾ ਵਿਖੇ ਕਰਵਾਇਆ ਗਿਆ ਸੱਭਿਆਚਾਰਕ ਪ੍ਰੋਗਰਾਮ
ਭਵਾਨੀਗੜ (ਯੁਵਰਾਜ ਹਸਨ) ਪੰਜਾਬ ਗ੍ਰਾਮੀਣ ਬੈਂਕ ਭਵਾਨੀਗੜ੍ਹ ਵੱਲੋਂ ਸਰਕਾਰੀ ਹਾਈ ਸਕੂਲ ਰਾਮਪੁਰਾ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਮੌਕੇ ਪੰਜਾਬ ਗ੍ਰਾਮੀਣ ਬੈਂਕ ਦੇ ਬਰਾਂਚ ਮੈਨੇਜਰ ਅਤੇ ਸਟਾਫ , ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਂਬਰ, ਸਕੂਲ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਸਕੂਲ ਦੇ ਵਿਦਿਆਰਥੀ ਅਤੇ ਸਟਾਫ ਹਾਜਰ ਰਹੇ। ਇਸ ਮੌਕੇ ਵਿਦਿਆਰਥੀਆਂ ਨੇ ਭੰਗੜਾ ,ਗਿੱਧਾ, ਕਵਿਤਾ ਉਚਾਰਨ ਅਤੇ ਸੱਭਿਆਚਾਰਕ ਗੀਤ ਪੇਸ਼ ਕੀਤੇ। ਇਸ ਮੌਕੇ ਪੰਜਾਬ ਗ੍ਰਾਮੀਣ ਬੈਂਕ ਦੇ ਮੈਨੇਜਰ ਆਸ਼ੀਸ਼
ਵਾਲੀਆ ਨੇ ਬੋਲਦੇ ਹੋਏ ਬੈਂਕ ਦੀ ਮਹੱਤਤਾ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੀਆਂ ਗਤੀਵਿਧੀਆਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਪਿੰਡ ਰਾਮਪੁਰਾ ਦੇ ਸਰਪੰਚ ਅਮਨਦੀਪ ਸਿੰਘ ਨੇ ਬੋਲਦਿਆਂ ਬੱਚਿਆਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਇੰਚਾਰਜ ਮੈਡਮ ਮਨਦੀਪ ਕੌਰ ਨੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਪਿੰਡ ਦੇ ਪਤਵੰਤਿਆਂ ਨੂੰ ਜੀ ਆਇਆਂ ਕਿਹਾ ਅਤੇ ਧੰਨਵਾਦ ਕੀਤਾ।
ਉਪਰੋਕਤ ਤੋਂ ਇਲਾਵਾ ਇਸ ਵੇਲੇ ਸਰਕਾਰੀ ਹਾਈ ਸਕੂਲ ਰਾਮਪੁਰਾ ਦੀ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਰਾਜਪ੍ਰੀਤ ਕੌਰ ਅਤੇ ਮੈਂਬਰਜ ਅਤੇ ਗ੍ਰਾਮ ਪੰਚਾਇਤ ਮੈਂਬਰਜ ਪਿੰਡ ਰਾਮਪੁਰਾ ਤੋਂ ਇਲਾਵਾ ਸਕੂਲ ਦੇ ਸਟਾਫ ਮੈਡਮ ਨਿਸ਼ਾ ਰਾਣੀ, ਮੈਡਮ ਸਵਾਤੀ ਸ਼ਰਮਾ, ਮੈਡਮ ਨਵਪ੍ਰੀਤ ਕੌਰ, ਸਤਵੀਰ ਸਿੰਘ , ਕਰਮਜੀਤ ਸਿੰਘ , ਟੀਚਿੰਗ ਪਰੈਕਟਿਸ ਤੇ ਆਏ ਅਧਿਆਪਕ ਜਸਪ੍ਰੀਤ ਕੌਰ , ਮੈਡਮ ਰੇਨੂੰ ,ਜਸਪ੍ਰੀਤ ਸਿੰਘ ਅਤੇ ਜਸਵਿੰਦਰ ਸਿੰਘ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।