ਲੱਖੇਵਾਲ ਚ ਚਾਰ ਰੋਜਾ ਕਿ੍ਕਟ ਟੂਰਨਾਮੈਟ
ਹਲਕਾ ਵਿਧਾਇਕ ਨਰਿੰਦਰ ਕੋਰ ਭਰਾਜ ਨੇ ਕੀਤੀ ਇਨਾਮਾ ਦੀ ਵੰਡ
ਭਵਾਨੀਗੜ (ਗੁਰਵਿੰਦਰ ਸਿੰਘ ਰੋਮੀ) ਭਵਾਨੀਗੜ ਦੇ ਨੇੜਲੇ ਪਿੰਡ ਲੱਖੇਵਾਲ ਵਿਖੇ ਯੁਵਕ ਸੇਵਾਵਾਂ ਕਲੱਬ ਲੱਖੇਵਾਲ ਵੱਲੋਂ ਕਰਵਾਏ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਮੰਗਵਾਲ ਦੀ ਟੀਮ ਨੇ ਪਹਿਲਾ ਅਤੇ ਚਲੈਲਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ। ਇਸ ਮੌਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਅਤੇ ਖੇਡਾਂ ਲਈ ਵਿਸ਼ੇਸ਼ ਤੌਰ ਤੇ ਸਹੂਲਤਾਂ ਉਪਲੱਬਧ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਕਾਰਜਾਂ ਲਈ ਪੂਰੀ ਤਰ੍ਹਾਂ ਤੱਤਪਰ ਰਹਿੰਦੇ ਹਨ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
ਆਪ ਆਗੂ ਮਨਦੀਪ ਸਿੰਘ ਲੱਖੇਵਾਲ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ 36 ਟੀਮਾਂ ਭਾਗ ਲਿਆ। ਜਿਨ੍ਹਾਂ ਵਿੱਚੋਂ ਮੰਗਵਾਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਟੀਮ 51000 ਰੁਪਏ ਅਤੇ ਚਲੈਲਾ ਨੇ ਦੂਜਾ ਸਥਾਨ ਹਾਸਲ ਕਰਕੇ 31000 ਰੁਪਏ ਦਾ ਇਨਾਮ ਜਿੱਤਿਆ। ਇਸ ਮੌਕੇ ਕਲੱਬ ਮੈਬਰ ਪਰਦੀਪ ਸਿੰਘ, ਗੁਰਬਖਸ਼ ਸਿੰਘ, ਨਰਿੰਦਰ ਸਿੰਘ, ਜਗਦੀਪ ਸਿੰਘ, ਗੁਰਦੀਪ ਸਿੰਘ ਅਤੇ ਹਰਜੋਤ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ।