ਐਮਐਲਏ ਭਰਾਜ ਨੇ ਪਿੰਡ ਨਕਟੇ ਲਈ 4 ਲੱਖ 25 ਹਜਾਰ ਦੀ ਗਰਾਂਟ ਦਿੱਤੀ
ਭਵਾਨੀਗੜ੍ 8 ਮਾਰਚ (ਯੁਵਰਾਜ ਹਸਨ) ਬਲਾਕ ਭਵਾਨੀਗੜ੍ਹ ਦੇ ਪਿੰਡ ਨੱਕਟੇ ਲਈ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਦੇ ਸਰਬਪੱਖੀ ਵਿਕਾਸ ਲਈ 4 ਲੱਖ 25 ਹਜਾਰ ਰੁਪਏ ਦੀ ਗਰਾਂਟ ਦਿੱਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿਕਰਮ ਨਕਟੇ ਅਤੇ ਗੁਰਪ੍ਰੀਤ ਸਿੰਘ ਦਿਓਲ ਨੇ ਦੱਸਿਆ ਕਿ ਸਾਡੇ ਪਿੰਡ ਨਕਟੇ ਵਿਖੇ ਹੋਣ ਵਾਲੇ ਕੰਮਾਂ ਸਬੰਧੀ ਅਸੀਂ ਐਮਐਲਏ ਨਰਿੰਦਰ ਕੌਰ ਭਰਾਜ ਨੂੰ ਕੰਮਾਂ ਸਬੰਧੀ ਜਾਣੂ ਕਰਵਾਇਆ ਸੀਉਨਾਂ ਪਿੰਡ ਦੇ ਸਰਬਪੱਖੀ ਵਿਕਾਸ ਲਈ ਸਾਡੇ ਪਿੰਡ ਨੂੰ ਗਰਾਂਟ ਜਾਰੀ ਕੀਤੀ ਹੈ ਜਿਸ ਲਈ ਅਸੀਂ ਭੈਣ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਾਂ।ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਵਿੱਚ ਵੱਡੇ ਪੱਧਰ ਤੇ ਗਰਾਂਟਾਂ ਜਾਰੀ ਕਰ ਰਹੀ ਹੈ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਸਾਬਕਾ ਸਰਪੰਚ ਮਾਝੀ ਸਮੇਤ ਪਾਰਟੀ ਆਗੂ ਅਤੇ ਪਿੰਡ ਵਾਸੀ ਮੌਜੂਦ ਸਨ।