ਅਲਪਾਈਨ ਪਬਲਿਕ ਸਕੂਲ ਚ ਸੁਤੰਤਰਤਾ ਦਿਵਸ ਅਤੇ ਤੀਆਂ ਦਾ ਤਿਓਹਾਰ ਮਨਾਇਆ ਗਿਆ
ਵਿਦਿਆਰਥੀਆ ਨੇ ਦੇਸ਼ ਪਿਆਰ ਦੇ ਗੀਤ ਗਾਏ ਤੇ ਬੱਚੀਆ ਨੇ ਪਾਇਆ ਗਿੱਧਾ
ਭਵਾਨੀਗੜ (ਗੁਰਵਿੰਦਰ ਸਿੰਘ)
78 ਵਾ ਅਜਾਦੀ ਦਿਹਾੜਾ ਪੂਰੇ ਭਾਰਤ ਦੇ ਵੱਖ ਵੱਖ ਹਿੱਸਿਆ ਚ ਧੂਮ ਧਾਮ ਨਾਲ ਮਨਾਇਆ ਗਿਆ ਤੇ ਵੱਖ ਵੱਖ ਥਾਵਾ ਤੇ ਤਿਰੰਗਾ ਲਹਿਰਾਓੁਣ ਦੀ ਰਸਮ ਕੀਤੀ ਗਈ ਅਤੇ ਇਸੇ ਦੇ ਚਲਦਿਆ ਬਿਤੇ ਦਿਨੀ 15 ਅਗਸਤ 2024 ਦਿਨ ਵੀਰਵਾਰ ਨੂੰ ਅਲਪਾਈਨ ਪਬਲਿਕ ਸਕੂਲ ਭਵਾਨੀਗੜ ਵਿਖੇ ਸੁਤੰਤਰਤਾ ਦਿਵਸ ਅਤੇ ਤੀਆਂ ਦਾ ਤਿਓਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਜਿੱਥੇ ਦੇਸ਼ ਭਗਤੀ ਨਾਲ ਸਬੰਧਿਤ ਆਪਣੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ ਇਸਦੇ ਨਾਲ ਹੀ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਸੱਭਿਆਚਾਰਕ ਗੀਤਾਂ ਉੱਤੇ ਨੱਚ ਕੇ ਸਭ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ ਸਕੂਲ ਦੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ਬੋਲੀਆਂ ਪਾ ਕੇ ਅਨੋਖਾ ਰੰਗ ਬੰਨ੍ਹਿਆ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰੋਮਾ ਅਰੋੜਾ ਅਤੇ ਸਕੂਲ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਤੂਰ ਨੇ ਸੁਤੰਤਰਤਾ ਦਿਵਸ ਦੇ ਸੰਬੰਧ ਵਿੱਚ ਆਪਣੇ ਵਿਚਾਰ ਪੇਸ਼ ਕੀਤੇ ਅਤੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਸਕੂਲ ਮੈਨੇਜਰ ਸ. ਹਰਮੀਤ ਸਿੰਘ ਗਰੇਵਾਲ ਨੇ ਜਿਥੇ ਅਜਾਦੀ ਦਿਵਸ ਤੇ ਸ਼ਹੀਦਾ ਨੂੰ ਯਾਦ ਕਰਦਿਆ ਦੇਸ਼ ਕੋਮ ਲਈ ਸ਼ਹੀਦੀਆ ਪਾਓੁਣ ਵਾਲੇ ਯੋਧਿਆ ਨੂੰ ਨਮਨ ਕੀਤਾ ਓੁਥੇ ਹੀ ਓੁਹਨਾ ਸਾਵਣ ਮਹੀਨੇ ਦੇ ਚਲਦਿਆ ਤੀਆਂ ਦੇ ਤਿਓਹਾਰ ਦੇ ਸੰਬੰਧ ਵਿੱਚ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਾਡੇ ਅਲੋਪ ਹੋ ਰਹੇ ਪੰਜਾਬੀ ਵਿਰਸੇ ਨੂੰ ਸੰਭਾਲਣ ਲਈ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਹੋਣੇ ਚਾਹੀਦੇ ਹਨ, ਜਿਸ ਨਾਲ ਵਿਦਿਆਰਥੀਆਂ ਦਾ ਬਹੁ-ਪੱਖੀ ਵਿਕਾਸ ਹੋ ਸਕੇ।