ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਭਵਾਨੀਗੜ (ਗੁਰਵਿੰਦਰ ਸਿੰਘ) ਮਿਤੀ 13.05.2025 ਨੂੰ ਸੀ.ਬੀ.ਐੱਸ.ਈ. ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਅਲਪਾਈਨ ਪਬਲਿਕ ਸਕੂਲ, ਭਵਾਨੀਗੜ੍ਹ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ । ਦਸਵੀਂ ਜਮਾਤ ਦੇ ਵਿਦਿਆਰਥੀ ਅਮਰਿੰਦਰ ਸਿੰਘ ਨੇ 96.4% ਅੰਕਾਂ ਨਾਲ ਪਹਿਲਾ, ਵੰਸ਼ਿਤਾ ਧਵਨ ਨੇ 96.2% ਨਾਲ ਦੂਜਾ, ਆਂਚਲ ਪਪੋਲਾ ਨੇ 94.6% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਦਸਵੀਂ ਜਮਾਤ ਦੇ 29 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕਰਕੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰੋਮਾ ਅਰੋੜਾ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ । ਸਕੂਲ ਮੈਨੇਜਰ ਸ. ਹਰਮੀਤ ਸਿੰਘ ਗਰੇਵਾਲ ਨੇ ਸ਼ਾਨਦਾਰ ਨਤੀਜੇ ਲਈ ਸਕੂਲ ਦੇ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਅਲਪਾਈਨ ਸਕੂਲ ਦੇ ਵਿਦਿਆਰਥੀ ਹਰ ਸਾਲ ਵਧੀਆ ਅੰਕ ਲੈ ਕੇ ਸਕੂਲ ਦਾ ਨਾਂ ਰੌਸ਼ਨ ਕਰਦੇ ਹਨ ਅਤੇ ਕਰਦੇ ਰਹਿਣਗੇ।