‘ ਤੂੰ ਐਮਾ ਵੱਟਸਨ ਵਰਗੀ ’ ਨਾਲ ਜੋਰਦਾਰ ਚਰਚਾ ਚ ਗਾਇਕ ਹਰਜੋਤ
ਟੀ ਸੀਰੀਜ ਦੇ ਬੈਨਰ ਹੇਠ ਲੋਕ ਅਰਪਣ
‘ ਨੀ ਤੂੰ ਐਮਾ ਵੱਟਸਨ ਵਰਗੀ : ਦਿਲ ਵਿੱਚ ਕਾਲਾ ਜਾਦੂ ਕਰਗੀ ’
ਤਾਜਾ ਤਰਾਰ ਰਲੀਜ ਹੋਇਆ ਗੀਤ ‘ਤੂੰ ਐਮਾ ਵੱਟਸਨ ਵਰਗੀ ’ ਸੁਣ ਕੇ ਸੁਆਦ ਆ ਜਾਂਦਾ ਹੈ ਉਪਰੋ ਮਿਉਜਿਕ ਦੇ ਚਿੱਬ ਕੱਢੇ ਹੋਏ ਨੇ, ਗਾਇਕ ਵੀਰ ਦੀ ਮਿੱਠੀ ਅਵਾਜ ਗੀਤ ਨੂੰ ਚਾਰ ਚੰਨ ਹੋਰ ਲਾਉਦੀ ਹੈ। ਗੀਤ ਮੁਟਿਆਰ ਦੇ ਹੁਸਨ ਦੀ ਤਾਰੀਫ ਕਰਦਾ ਹੈ ਅਤੇ ਹੁਸਨ ਵਲੋ ਡੰਗੇ ਜਾਣ ਦਾ ਜਿਕਰ ਕਰਦਾ ਹੈ।ਗੀਤ ਇੱਕ ਦਿਨ ਪਹਿਲਾਂ ਹੀ ਲੋਕ ਅਰਪਣ ਕੀਤਾ ਗਿਆ ਹੈ ਜਿਸ ਨੂੰ ਸਰੋਤਿਆਂ ਨੇ ਰੱਜਵਾਂ ਪਿਆਰ ਦਿੱਤਾ ਹੈ ਤੇ ਲਗਾਤਾਰ ਦੇ ਰਹੇ ਹਨ।ਸੁਪਰਹਿੱਟ ਗੀਤ ਲਈ ਜਿਥੇ ਗਾਇਕ ਵੀਰ ਵਧਾਈ ਦਾ ਪਾਤਰ ਹੈ ਉਥੇ ਹੀ ਗੀਤਕਾਰ ਵੀ ਮੁਬਾਰਕਬਾਦ ਦਾ ਪੂਰਾ ਹੱਕਦਾਰ ਹੈ । ਮਿਉਜਿਕ ਹੀ ਗੀਤ ਦਾ ਪਿਲਰ ਹੁੰਦਾ ਹੈ ਜਿਸ ਲਈ ਸੰਗੀਤਕਾਰ ਨੂੰ ਵੀ ਮੁਬਾਰਕਾਂ ਦੇਣੀਆ ਬਣਦੀਆ ਹਨ। ਸੋ ਆਉ ਮਿਲਦੇ ਆਂ ਲੋਕਾਂ ਦੀ ਕਚਿਹਰੀ ਵਿੱਚ ‘ਤੂੰ ਐਮਾ ਵੱਟਸਨ ਵਰਗੀ ’ ਲਿਆਉਣ ਵਾਲੀ ਟੀਮ ਨੂੰ ਪਰ ਉਸ ਤੋ ਪਹਿਲਾਂ ਮਾਰਦੇ ਹਾਂ ਹਰਜੋਤ ਦੀ ਜੀਵਨੀ ਤੇ ਇੱਕ ਝਾਤ : ਹਰਜੋਤ ਬਠਿੰਡਾ ਦਾ ਜੰਮਪਲ ਹੈ ਤੇ ਅੱਜਕੱਲ ਹਰਜੋਤ ਦਾ ਰੈਣ ਬਸੇਰਾ ਮੋਹਾਲੀ ਵਿਖੇ ਹੈ ।ਪੰਜਾਬ, ਪੰਜਾਬੀ ਤੇ ਪੰਜਾਬੀ ਸੱਭਿਆਚਾਰ ਨੂੰ ਪਿਆਰ ਕਰਨ ਵਾਲਾ ਗਾਇਕ ਹਰਜੋਤ ਹੁਣ ਤੱਕ ਕਈ ਸੁਪਰਹਿੱਟ ਗੀਤ ਆਪਣੇ ਸਰੋਤਿਆਂ ਦੀ ਝੋਲ਼ੀ ਪਾ ਚੁੱਕਾ ਹੈ ਜਿੰਨਾਂ ਨੂੰ ਸਰੋਤਿਆ ਦਾ ਪੂਰਾ ਪਿਆਰ ਮਿਲਿਆ ਸੀ ।ਇਸ ਸਬੰਧੀ ਅੱਜ ਟੀਮ ਮਾਲਵਾ ਦੇ ਰਸ਼ਪਿੰਦਰ ਸਿੰਘ ਵਲੋ ਹਰਜੋਤ ਨੂੰ ਸ਼ੁਭ ਕਾਮਨਾਵਾਂ ਦੇਣ ਲਈ ਜਦੋ ਉਹਨਾਂ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਉਹਨਾਂ ਦਾ ਇੱਕ ਦਿਨ ਪਹਿਲਾ ਰਲੀਜ ਹੋਇਆ ਨਵਾਂ ਗੀਤ ‘ਤੂੰ ਐਮਾ ਵੱਟਸਨ ਵਰਗੀ’ ਆਪਣੇ ਸਰੋਤਿਆਂ ਦੇ ਰੂ-ਬਰੂ ਕੀਤਾ ਹੈ।ਇਹ ਗੀਤ ਜਿਥੇ ਸ਼ੋਸ਼ਲ ਸਾਇਟਸ ਤੇ ਵੀ ਖੂਬ ਧਮਾਲਾਂ ਪਾ ਰਿਹਾ ਹੈ ਉਥੇ ਨਵੀ ਨੋਜਵਾਨ ਪੀੜੀ ਇਸ ਨੂੰ ਖੂਬ ਪਸੰਦ ਕਰ ਰਹੀ ਹੈ ।ਇਹ ਗੀਤ ਟੀ ਸੀਰੀਜ ਦੇ ਬੈਨਰ ਹੇਠ ਲੋਕ ਅਰਪਣ ਕੀਤਾ ਹੈ।ਗੀਤ ਨੂੰ ਜਾਣੇ ਪਛਾਣੇ ਗੀਤਕਾਰ ਰਵੀ ਰਾਜ ਦੀ ਕਲਮ ਨੇ ਲਿਖਿਆ ਹੈ। ਸੰਗੀਤਕ ਧੂੰਨਾਂ ਕੇ ਮਿਸਟਾ ਬਾਜ ਨੇ ਪੂਰੀ ਰੂਹ ਨਾਲ ਸਿੰਗਾਰਿਆ ਹੈ।ਗੀਤ ਨੂੰ ਵੀਡਿਉ ਸੁੱਖ ਸੰਘੇੜਾ ਦੀ ਪਾਰਖੂ ਅੱਖ ਵਲੋ ਕੀਤਾ ਗਿਆ ਹੈ।ਪਰੋਜੈਕਟ ਸੁਖਵਿੰਦਰ ਵਾਲੀਆ ਦਾ ਹੈ। ਡਿਜਾਇਨ ਐਮ ਪੀ ਕਰਿਏਸ਼ਨ ਵਲੋ ਤਿਆਰ ਕੀਤਾ ਗਿਆ ਹੈ।ਨਵੇ ਗੀਤ ‘ਤੂੰ ਐਮਾ ਵੱਟਸਨ ਵਰਗੀ’ ਨੂੰ ਵੱਡਾ ਸਹਿਯੋਗ ਦੇਣ ਲਈ ਹਰਜੋਤ ਵਲੋ ਆਪਣੇ ਦੋਸਤਾਂ ਮਿੱਤਰਾਂ ਆਪਣੀ ਪੂਰੀ ਟੀਮ ਅਤੇ ਆਪਣੇ ਸਰੋਤਿਆਂ ਦਾ ਦਿਲੋ ਧੰਨਵਾਦ ਕੀਤਾ ਹੈ ਜਿੰਨਾਂ ਉਹਨਾਂ ਦੇ ਇਸ ਗੀਤ ਨੂੰ ਰੱਜਵਾਂ ਪਿਆਰ ਦਿੱਤਾ ਅਤੇ ਦੇ ਰਹੇ ਹਨ।
ਸ਼ੁਭ ਕਾਮਨਾਵਾਂ ਸਾਹਿਤ
ਰਸ਼ਪਿੰਦਰ ਸਿੰਘ
ਟੀਮ ਮਾਲਵਾ ਐਮ ਵੀ ਟੀਵੀ ਤੇ ਮਾਲਵਾ ਡੇਲੀ ਨਿਉਜ
9041158057,9041858081