ਸ਼ਿਵ ਸੈਨਾ ਹਿੰਦ ਦੇ ਪ੍ਧਾਨ ਅਰਵਿੰਦ ਗੌਤਮ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਹਿੰਦੂ ਸਿੱਖਾਂ ਦਾ ਨੂੰਹ ਮਾਸ ਦਾ ਰਿਸ਼ਤਾ :- ਅਰਵਿੰਦ ਗੌਤਮ
ਐੱਸ ਏ ਐੱਸ ਨਗਰ (ਗੁਰਵਿੰਦਰ ਸਿੰਘ ਮੋਹਾਲੀ)
ਸ਼ਿਵ ਸੈਨਾ ਹਿੰਦ ਦੇ ਪ੍ਧਾਨ ਅਰਵਿੰਦ ਗੌਤਮ ਵੱਲੋਂ 1984 ਦੌਰਾਨ ਬਲੂ ਸਟਾਰ ਅਪਰੇਸ਼ਨ ਵਿੱਚ ਮਾਰੇ ਗਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼ਹੀਦ ਬੇਅੰਤ ਸਿੰਘ ਸ਼ਹੀਦ ਜਨਰਲ ਅਰੁਨ ਵੈਦ ਅਤੇ ਹੋਰ ਨਿਰਦੋਸ਼ ਪੁਲਿਸ ਵਾਲਿਆਂ ਅਤੇ ਫੌਜੀ ਵੀਰਾਂ ਨੂੰ ਅੱਜ ਸ਼ਰਧਾਂਜਲੀ ਦਿੱਤੀ ਗਈ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਗੌਤਮ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਸ਼ਹੀਦਾਂ ਦੇ ਹਮੇਸ਼ਾ ਕਰਜ਼ਾਈ ਰਹਿਣਗੇ। ਇਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਹੀ ਪੰਜਾਬ ਵਿੱਚ ਅਮਨ ਅਮਾਨ ਦੀ ਸਥਿਤੀ ਬਣੀ 6 ਜੂਨ 1984 ਨੂੰ ਅੱਤਵਾਦੀਆਂ ਅਤੇ ਦੇਸ਼ ਵਿਰੋਧੀ ਹੱਥੋਂ ਸ਼ਹੀਦ ਹੋਏ ਫ਼ੌਜੀ ਵੀਰਾਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸ਼ਰਧਾਜਲੀ ਦਿੱਤੀ ਗਈ ਤਾਂ ਜੋ ਆਉਣ ਵਾਲੀ ਪੀੜ੍ਹੀ ਸ਼ਹੀਦਾਂ ਪ੍ਰਤੀ ਜਾਗਰੂਕ ਰਹਿਣ ਅਰਵਿੰਦ ਗੌਤਮ ਨੇ ਕਿਹਾ ਕਿ ਸਾਡੀ ਸ਼ਿਵ ਸੈਨਾ ਹਿੰਦ ਪਾਰਟੀ ਹਮੇਸ਼ਾ ਅੱਤਵਾਦੀਆਂ ਦੇ ਖਿਲਾਫ ਲੜਾਈ ਤੋਂ ਪਿੱਛੇ ਨਹੀਂ ਹਟੇਗੀ
ਗੱਲਬਾਤ ਕਰਦਿਆਂ ਅਰਵਿੰਦ ਗੌਤਮ