835 ਕੈਂਸਰ ਪੀੜਤਾਂ ਨੂੰ 10.77 ਕਰੋੜ ਰੁਪਏ ਦੀ ਵਿੱਤੀ ਸਹਾਇਤਾ
ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਉਪਰਾਲੇ ਲਗਾਤਾਰ ਜਾਰੀ
ਐਸ.ਏ.ਐਸ. ਨਗਰ, 5 ਜੁਲਾਈ (ਗੁਰਵਿੰਦਰ ਸਿੰਘ ਮੋਹਾਲੀ) ਜਿਲਾ ਐਸ.ਏ.ਐਸ. ਨਗਰ ਵਿੱਚ ਹੁਣ ਤੱਕ 835 ਕੈਂਸਰ ਦੇ ਮਰੀਜ਼ਾਂ ਨੂੰ ਇਲਾਜ ਵਾਸਤੇ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਵਿੱਚੋਂ 10 ਕਰੋੜ 77 ਲੱਖ 31 ਹਜ਼ਾਰ 830 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅਪ੍ਰੈਲ 2018 ਤੋਂ ਅਪ੍ਰੈਲ 2019 ਤੱਕ ਕੈਂਸਰ ਸਬੰਧੀ ਕੁੱਲ 129 ਕੇਸ ਪ੍ਰਾਪਤ ਹੋਏ ਅਤੇ ਅਪ੍ਰੈਲ 2018 ਤੋਂ ਲੈ ਕੇ ਅਪ੍ਰੈਲ 2019 ਤੱਕ 01 ਕਰੋੜ 37 ਲੱਖ 27 ਹਜ਼ਾਰ 635 ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਓਹਨਾ ਦੱਸਿਆ ਕਿ ਮੁੱਖ ਮੰਤਰੀ ਕੈਂਸਰ ਰਾਹਤ ਸਕੀਮ ਅਧੀਨ ਕੈਂਸਰ ਦੇ ਮਰੀਜ਼ ਨੂੰ ਇਲਾਜ ਲਈ 1 ਲੱਖ 50 ਹਜ਼ਾਰ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਓਹਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੈਂਸਰ ਦੀ ਭਿਆਨਕ ਬਿਮਾਰੀ ਦੇ ਖਾਤਮੇ ਲਈ ਜਿੱਥੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਉਥੇ ਇਸ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਬਿਮਾਰੀ ਤੋਂ ਬਚਾਅ ਹੋ ਸਕੇ। ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਨੂੰ ਵਿੱਤੀ ਸਹਾਇਤਾ ਪ੍ਦਾਨ ਕਰਨ ਦਾ ਮੁੱਖ ਮੰਤਵ ਹੈ ਕਿ ਮਰੀਜ਼ਾਂ ਨੂੰ ਇਲਾਜ ਲਈ ਪੈਸੇ ਦੀ ਘਾਟ ਮਹਿਸੂਸ ਨਾ ਹੋਵੇ ਅਤੇ ਉਹ ਆਪਣਾ ਇਲਾਜ ਬਿਹਤਰ ਢੰਗ ਨਾਲ ਨਾਮਵਰ ਹਸਪਤਾਲਾਂ ਵਿੱਚ ਕਰਵਾ ਸਕਣ। ਓਹਨਾ ਦੱਸਿਆ ਕਿ ਜਿਲਾ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਲੋਕਾਂ ਵਿੱਚ ਸਿਹਤ ਪ੍ਤੀ ਜਾਗਰੂਕਤਾ ਲਿਆਉਣ ਲਈ ਵਿਆਪਕ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਸਿਹਤ ਪ੍ਰਤੀ ਪੂਰੀ ਤਰ• ਸੁਚੇਤ ਰਹਿਣ ਅਤੇ ਬਿਮਾਰੀਆਂ ਰਹਿਤ ਜ਼ਿੰਦਗੀ ਬਸਰ ਕਰ ਸਕਣ।