ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ 20 ਨੂੰ
ਭਵਾਨੀਗੜ੍ਹ, 16 ਜੁਲਾਈ (ਗੁਰਵਿੰਦਰ ਸਿੰਘ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਡੀਐਮ ਭਵਾਨੀਗੜ੍ਹ ਅੰਕੁਰ ਮਹਿੰਦਰੂ ਦੀ ਨਿਗਰਾਨੀ ਹੇਠ ਐਮਜੀਐਸਵੀਵਾਈ ਸਕੀਮ ਅਧੀਨ ਸਬ ਡਿਵੀਜ਼ਨ ਭਵਾਨੀਗੜ੍ਹ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ 20 ਜੁਲਾਈ ਨੂੰ ਆਨੰਦ ਪੈਲੇਸ ਵਿਖੇ ਲਗਾਇਆ ਜਾਵੇਗਾ l ਕੈਂਪ ਦੇ ਨੋਡਲ ਅਫ਼ਸਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਭਵਾਨੀਗੜ੍ਹ ਪ੍ਰਵੇਸ਼ ਗੋਇਲ ਨੇ ਦੱਸਿਆ ਕਿ ਕੈਂਪ ਦਾ ਮਕਸਦ ਲੋੜਵੰਦ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਦੇਣਾ ਹੈ। ਸ਼੍ਰੀ ਗੋਇਲ ਨੇ ਕੈੰਪ ਵਿੱਚ ਪਹੁੰਚ ਕੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।