ਵਿਗਿਆਨ ਮਾਡਲ ਪ੍ਦਰਸ਼ਨੀ 'ਚ ਹੈਰੀਟੇਜ ਦੇ ਬੱਚੇ ਛਾਏ
ਭਵਾਨੀਗੜ, 24 ਜੁਲਾਈ (ਗੁਰਵਿੰਦਰ ਸਿੰਘ) ਹੈਰੀਟੇਜ ਪਬਲਿਕ ਸਕੂਲ ਭਵਾਨੀਗੜ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਵੱਲੋਂ ਕਰਵਾਏ ਗਏ ਸਾਇੰਸ ਮਾਡਲ ਮੇਕਿੰਗ ਮੁਕਾਬਲੇ ਵਿੱਚ ਭਾਗ ਲਿਆ ਅਤੇ ਆਪਣੀ ਵਧੀਆ ਕਾਰਗੁਜਾਰੀ ਸਦਕਾ ਤੀਜਾ ਸਥਾਨ ਹਾਸਲ ਕਰਕੇ ਅਪਣਾ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਵੱਖ ਵੱਖ 18 ਸਕੂਲਾਂ ਨੇ ਭਾਗ ਲਿਆ। ਸਕੂਲ ਦੀ ਪ੍ਰਿੰਸੀਪਲ ਮੀਨੂੰ ਸੂਦ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਾਇੰਸ ਅਧਿਆਪਕ ਅਮਰੀਕ ਸਿੰਘ ਤੇ ਅਧਿਆਪਿਕਾ ਭਾਰਤੀ ਦੀ ਅਗਵਾਈ ਵਿੱਚ ਹਵਾ ਤੇ ਪਾਣੀ ਨੂੰ ਬਚਾਉਣ ਲਈ ਇੱਕ ‘ ਪਵਣੁ ਗੁਰੂ, ਪਾਣੀ ਪਿਤਾ' ਨਾਂ ਦਾ ਵਰਕਿੰਗ ਮਾਡਲ ਤਿਆਰ ਕਰਕੇ ਇਸ ਪ੍ਰਤੀਯੋਗਤਾ ਵਿੱਚ ਪੇਸ਼ ਕੀਤਾ ਗਿਆ। ਇਸ ਮਾਡਲ ਰਾਹੀ ਵਿਦਿਆਰਥੀਆਂ ਨੇ ਅੱਜ ਦੇ ਸਮੇਂ ਵਿੱਚ ਪਾਣੀ ਅਤੇ ਹਵਾ ਨੂੰ ਦੂਸ਼ਿਤ ਹੋਣ ਤੋਂ ਰੋਕਣ ਸਬੰਧੀ ਗਿਆਨ ਭਰਪੂਰ ਜਾਣਕਾਰੀ ਦਿੱਤੀ ।ਸਕੂਲ ਪ੍ਬੰਧਕ ਕਮੇਟੀ ਦੇ ਚੈਅਰਮੈਨ ਅਨਿਲ ਮਿੱਤਲ ਤੇ ਉਨ੍ਹਾਂ ਦੀ ਧਰਮਪਤਨੀ ਆਸ਼ਿਮਾ ਮਿੱਤਲ ਸਮੇਤ ਪ੍ਰਿੰਸੀਪਲ ਮੀਨੂ ਸੂਦ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
ਸਨਮਾਨ ਹਾਸਲ ਕਰਦੇ ਵਿਦਿਆਰਥੀ।