ਸੇਂਟ ਥਾਮਸ ਸਕੂਲ ਵਿਖੇਤਿੰਨ ਰੋਜਾ ਜੋਨਲ ਖੇਡ ਮੁਕਾਬਲੇ ਕਰਵਾਏ
ਭਵਾਨੀਗੜ੍ 2 ਸਤੰਬਰ {ਗੁਰਵਿੰਦਰ ਸਿੰਘ} ਸੇਂਟ ਥਾਮਸ ਸਕੂਲ ਭਵਾਨੀਗੜ੍ਹ ਵਿਖੇ ਹੋਏ 3 ਰੋਜਾ ਜ਼ੋਨ ਪੱਧਰੀ ਟੂਰਨਾਮੈਂਟ ਵਿੱਚ ਇਲਾਕੇ ਦੇ ਵੱਖ ਵੱਖ ਸਕੂਲਾਂ ਦੀਆਂ ਜੂਡੋ ਕਰਾਟੇ ਤੇ ਕ੍ਰਿਕਟ ਦੀਆਂ ਟੀਮਾਂ ਨੇ ਹਿੱਸਾ ਲਿਆ। ਸਕੂਲ ਡਾਇਰੈਕਟਰ ਡਾ.ਅਜੇ ਗੋਇਲ ਨੇ ਦੱਸਿਆ ਕਿ ਕ੍ਰਿਕਟ ਦੇ ਅੰਡਰ 14 ਲੜਕਿਆਂ ਦੇ ਮੁਕਾਬਲਿਆਂ ਵਿੱਚ ਸੇਂਟ ਥਾਮਸ ਸਕੂਲ ਦੀ ਟੀਮ ਨੇ ਹੈਰੀਟੇਜ ਸਕੂਲ ਦੀ ਟੀਮ ਨੂੰ ਹਰਾ ਕੇ ਫਾਈਨਲ ਮੁਕਾਬਲੇ ਵਿੱਚ ਜਿੱਤ ਦਰਜ ਕੀਤੀ। ਕਰਾਟੇ ਅੰਡਰ 17 ਲੜਕਿਆਂ ਦੇ ਮੁਕਾਬਲਿਆਂ ਵਿੱਚ ਸਕੂਲ ਵਿਦਿਆਰਥੀ ਅਭੀ ਗੋਇਲ ਅਤੇ ਰਿਤੇਸ਼ ਪੁਰੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜੂਡੋ ਦੇ ਅੰਡਰ 14 ਅਤੇ ਅੰਡਰ 19 ਲੜਕਿਆਂ ਦੇ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀ ਨਵਨੀਰਵਾਨ ਸਿੰਘ, ਪਮਲਪ੍ਰੀਤ ਸਿੰਘ, ਵਤਨਦੀਪ ਸਿੰਘ ਤੇ ਪ੍ਰਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਟੂਰਨਾਮੈਂਟ ਵਿੱਚ ਪਹੁੰਚੇ ਮੁੱਖ ਮਹਿਮਾਨ ਪ੍ਰਵੇਸ਼ ਗੋਇਲ ਬਲਾਕ ਵਿਕਾਸ ਪੰਚਾਇਤ ਅਫ਼ਸਰ ਭਵਾਨੀਗੜ੍ਹ ਅਤੇ ਸਕੂਲ ਮੈਨੇਜਮੈਂਟ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਦਿੱਤੇ ਗਏ ਅਤੇ ਨਾਲ ਹੀ ਖੇਡ ਕੋਚ ਪਰਗਟ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਮਨਦੀਪ ਕੌਰ, ਸਕੂਲ ਪ੍ਬੰਧਕ ਕਮੇਟੀ ਮੈਂਬਰ ਅਰਵਿੰਦਰ ਸਿੰਘ, ਰਾਜਿੰਦਰ ਮਿੱਤਲ, ਮੋਹਿਤ ਮਿੱਤਲ, ਰਾਜੇਸ਼ ਕੁਮਾਰ, ਜਗਤਾਰ ਸਿੰਘ ਜ਼ੋਨਲ ਸਕੱਤਰ, ਰਮਨਦੀਪ ਸਿੰਘ ਸਮੇਤ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।
ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੰਦੇ ਹੋਏ ਬੀਡੀਪੀਓ ਪ੍ਰਵੇਸ਼ ਗੋਇਲ ਅਤੇ ਸਕੂਲ ਪ੍ਬੰਧਕ।