ਸੂਬੇ 'ਚ ਵੱਡੇ ਅੰਦੋਲਨ ਨੂੰ ਜਨਮ ਦੇ ਸਕਦਾ ਹੈ ਬੈਂਸ ਵਿਰੁੱਧ ਤਾਨਸ਼ਾਹੀ ਰਵਈਆ
ਬੈਂਸ ਤੇ ਪਰਚਾ ਦਰਜ ਕਰਨਾ ਬਰਦਾਸ਼ਤ ਨਹੀਂ ਕਰਾਂਗੇ -ਮਾਨ
ਭਵਾਨੀਗੜ 8 ਸਤੰਬਰ {ਗੁਰਵਿੰਦਰ ਸਿੰਘ} ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਦੇ ਕੌਮੀ ਪ੍ਧਾਨ ਤਲਵਿੰਦਰ ਸਿੰਘ ਮਾਨ ਨੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਤੇ ਗੈਰ ਜ਼ਮਾਨਤੀ ਪਰਚਾ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਯੂਥ ਵਿੰਗ ਪ੍ਰਧਾਨ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਟਾਲਾ ਦੀ ਪਟਾਕਾ ਫ਼ੈਕਟਰੀ ਵਿੱਚ ਹੋਏ ਧਮਾਕੇ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਸਬੰਧੀ ਸਿਮਰਜੀਤ ਸਿੰਘ ਬੈਂਸ ਤੇ ਬਟਾਲਾ ਦੇ ਡਿਪਟੀ ਕਮਿਸ਼ਨਰ ਦੇ ਵਿਚਕਾਰ ਤਿੱਖੀ ਬਹਿਸ ਹੋਈ ਸੀ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਸ਼ਰੇਆਮ ਲਾਪ੍ਰਵਾਹ ਅਫ਼ਸਰਸ਼ਾਹੀ ਦੀ ਪਿੱਠ ਥਾਪੜ ਰਹੀ ਹੈ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਵਾਲਿਆਂ ਤੇ ਮਾਮਲੇ ਦਰਜ ਕਰਵਾ ਰਹੀ ਹੈ ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਬੁਖਲਾਹਟ ਵਿੱਚ ਆ ਕੇ ਆਪਣਾ ਤਾਨਾਸ਼ਾਹੀ ਰਵੱਈਆ ਅਪਣਾ ਰਿਹਾ ਹੈ ਜੋ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸਿਮਰਨਜੀਤ ਬੈਂਸ ਤੇ ਕੀਤਾ ਪਰਚਾ ਜਲਦ ਰੱਦ ਨਾ ਕੀਤਾ ਗਿਆ ਤਾਂ ਸਮੁੱਚੀ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਇਨਸਾਫ ਪਸੰਦ ਲੋਕਾਂ ਨੂੰ ਨਾਲ ਲੈ ਕੇ ਸੂਬਾ ਪੱਧਰੀ ਅੰਦੋਲਨ ਕਰਨ ਲਈ ਮਜ਼ਬੂਰ ਹੋਵੇਗੀ।
ਕੈਪਸ਼ਨ- ਯੂਥ ਵਿੰਗ ਸੂਬਾ ਪ੍ਧਾਨ ਤਲਵਿੰਦਰ ਸਿੰਘ ਮਾਨ।


Indo Canadian Post Indo Canadian Post