ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ
ਆਪ ਤੇ ਸੂਬੇ ਦੇ ਲੋਕਾਂ ਨੂੰ ਹੈ ਭਰੋਸਾ:- ਘੁੱਲੀ
ਗੁਰਵਿੰਦਰ ਸਿੰਘ (ਭਵਾਨੀਗੜ੍) ਆਮ ਆਦਮੀ ਪਾਰਟੀ ਆਗੂਆਂ ਦੀ ਭਵਾਨੀਗੜ੍ਹ ਵਿਖੇ ਇੱਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਆਪ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ ਅਬਜ਼ਰਵਰ ਜੱਸੀ ਸੋਹੀਆਂ ਅਤੇ ਯੂਥ ਪ੍ਰਧਾਨ ਨਰਿੰਦਰ ਕੌਰ ਭਰਾਜ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਘੁੱਲੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਨੂੰ ਵੱਡੀਆਂ ਸਹੂਲਤਾਂ ਦੇ ਕੇ ਇਹ ਸਿੱਧ ਕਰ ਦਿੱਤਾ ਕਿ ਜੇਕਰ ਸਰਕਾਰ ਦੀ ਨੀਅਤ ਸਾਫ਼ ਹੋਵੇ ਤਾਂ ਸਭ ਕੁਝ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਜਿਸ ਕਾਰਨ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਤੇ ਹੀ ਭਰੋਸਾ ਜਤਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਾਂਗਰਸ ਦੀ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਪੰਜਾਬ ਸਰਕਾਰ ਨੇ ਆਪਣੇ ਕੀਤੇ ਵੱਡੇ ਵਾਅਦਿਆਂ ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਸੂਬੇ ਦੇ ਲੋਕ ਕਾਂਗਰਸ ਦੀ ਸਰਕਾਰ ਤੋਂ ਨਾਰਾਜ਼ ਹਨ। ਮੀਟਿੰਗ ਦੌਰਾਨ ਜੱਸੀ ਸੋਹੀਆਂ ਅਬਜ਼ਰਵਰ ਅਤੇ ਨਰਿੰਦਰ ਕੌਰ ਭਰਾਜ ਯੂਥ ਪ੍ਰਧਾਨ ਨੇ ਆਪ ਆਗੂਆਂ ਨੂੰ ਜ਼ਮੀਨੀ ਪੱਧਰ ਤੋਂ ਪਾਰਟੀ ਨੂੰ ਮਜਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਭਜਨ ਸਿੰਘ ਹੈਪੀ, ਗੁਰਪ੍ਰੀਤ ਸਿੰਘ ਆਲੋਅਰਖ, ਰਾਜਿੰਦਰ ਗੋਗੀ, ਭੁਪਿੰਦਰ ਕਾਕੜਾ, ਇੰਦਰਪਾਲ ਸੰਗਰੂਰ, ਗੁਰਚਰਨ ਸਿੰਘ ਇੰਸਪੈਕਟਰ ਸਮੇਤ ਪਾਰਟੀ ਆਗੂ ਮੌਜੂਦ ਸਨ
ਆਮ ਆਦਮੀ ਪਾਰਟੀ ਦੀ ਮੀਟਿੰਗ ਦੌਰਾਨ ਪਾਰਟੀ ਆਗੂ।