ਰੁਜਗਾਰ ਮੇਲੇ ਸਰਕਾਰ ਦਾ ਮਹਿਜ ਇੱਕ ਡਰਾਮਾ :-ਚੀਮਾ
ਕਾਂਗਰਸ ਸਰਕਾਰ ਹਰ ਫਰੰਟ ਤੇ ਹੋਈ ਫੇਲ :-ਹਰਪਾਲ ਚੀਮਾ
ਭਵਾਨੀਗੜ, 18 ਸਤੰਬਰ (ਗੁਰਵਿੰਦਰ ਸਿੰਘ) ਵਿਰੋਧੀ ਧਿਰ ਦੇ ਨੇਤਾ ਤੇ ਪੰਜਾਬ ਵਿਧਾਨ ਸਭਾ ਵਿੱਚ 'ਆਪ' ਦੇ ਸੀਨੀਅਰ ਆਗੂ ਅੈਡਵੋਕੇਟ ਹਰਪਾਲ ਸਿੰਘ ਚੀਮਾ ਨੇਭਵਾਨੀਗੜ ਦੇ ਨੇੜਲੇ ਪਿੰਡ ਚੰਨੋ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਖਿਆ ਕਿ ਮੌਜੂਦਾ ਸਮੇਂ 'ਚ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਤਰਸਯੋਗ ਬਣੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਸੂਬੇ ਦਾ ਗ੍ਹਿ ਵਿਭਾਗ ਵੀ ਸੰਭਾਲ ਰਹੇ ਹਨ ਦੇ ਬਾਵਜੂਦ ਪੰਜਾਬ ਵਿੱਚ ਲਾਅ ਅੈਡ ਆਰਡਰ ਖਤਰੇ ਵਿੱਚ ਹੈ। ਚੀਮਾ ਨੇ ਆਖਿਆ ਕਿ ਸੱਤਾ 'ਚ ਆਉੰਣ ਤੋਂ ਪਹਿਲਾ ਕਾਂਗਰਸ ਨੇ ਜਨਤਾ ਨਾਲ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਨਹੀਂ ਨਿਭਾਇਆ ਗਿਆ। ਰੁਜਗਾਰ ਮੇਲਿਆਂ ਵਿੱਚ ਬੇਰੁਜਗਾਰ ਨਿਜੀ ਕੰਪਨੀਆਂ ਰਾਹੀਂ ਨੌਕਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨ ਬੱਚੇ ਕੁੱਝ ਮਹੀਨਿਆਂ ਬਾਅਦ ਫਿਰ ਤੋਂ ਬੇਰੁਜ਼ਗਾਰ ਹੋ ਜਾਂਦੇ ਹਨ । ਕਸ਼ਮੀਰ ਵਿੱਚ ਧਾਰਾ 370 ਦੇ ਪੱਖ ਵਿੱਚ 'ਆਪ' ਦੇ ਸਟੈਡ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਚੀਮਾ ਨੇ ਕਿਹਾ ਕਿ ਪਿਛਲੇ 70 ਸਾਲਾਂ ਤੋਂ ਕਸ਼ਮੀਰ ਵਿੱਚ ਅਮਨ ਸਾਂਤੀ ਭੰਗ ਸੀ ਕਸ਼ਮੀਰ ਦੀ ਖੁਸ਼ਹਾਲੀ ਤੇ ਵਿਕਾਸ ਲਈ ਹੀ ਉਨ੍ਹਾਂ ਦੀ ਪਾਰਟੀ ਵੱਲੋਂ ਧਾਰਾ 370 ਨੂੰ ਖਤਮ ਕਰਨ 'ਤੇ ਕੇੰਦਰ ਸਰਕਾਰ ਨੂੰ ਸਮਰਥਨ ਦਿੱਤਾ ਗਿਆ। ਚੀਮਾ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੀ ਨੰਬਰ ਇੱਕ ਪਾਰਟੀ ਹੋਵੇਗੀ ਜਿਸ ਲਈ ਪਾਰਟੀ ਦੇ ਸਾਰੇ ਆਗੂ ਤੇ ਵਲੰਟੀਅਰ ਮਿਲ ਕੇ ਮਿਹਨਤ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਵਲੰਟੀਅਰ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹਰਪਾਲ ਚੀਮਾ ।