ਮੰਡੀਆਂ ਵਿੱਚ ਹੋਣ ਵਾਲੇ ਕੰਮਾਂ ਸਬੰਧੀ ਸਿੰਗਲਾ ਨੇ ਕੀਤੀ ਮੀਟਿੰਗ
ਭਵਾਨੀਗੜ 28 ਸਤੰਬਰ {ਗੁਰਵਿੰਦਰ ਸਿੰਘ} ਅੱਜ ਭਵਾਨੀਗੜ੍ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦਾਣਾ ਮੰਡੀਆਂ ਦੀਆਂ ਸਮੱਸਿਆ ਨੂੰ ਲੈ ਕੇ ਪੀ.ਡਬਲਯੂ.ਡੀ ਅਤੇ ਮੰਡੀਕਰਨ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਨਾਲ ਇੱਕ ਮੀਟਿੰਗ ਕੀਤੀ। ਜਿਸ ਵਿਚ ਕੈਬਨਿਟ ਮੰਤਰੀ ਸਿੰਗਲਾ ਨੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਭਵਾਨੀਗੜ ਦਾਣਾ ਮੰਡੀ ਦੇ ਵਿੱਚ ਖੜਦੇ ਬਰਸਾਤੀ ਪਾਣੀ ਨੂੰ ਬਾਹਰ ਕੱਢਣ ਲਈ ਢੁੱਕਵੇਂ ਪ੍ਬੰਧ ਕੀਤੇ ਜਾਣ ਅਤੇ ਮੰਡੀ ਦੀਆਂ ਸੜਕਾਂ ਨੂੰ ਵਧੀਆ ਤਰੀਕੇ ਨਾਲ ਬਣਾਇਆ ਜਾਵੇ ਤਾਂ ਕਿ ਕਿਸੇ ਵੀ ਆੜਤੀਏ ਨੂੰ ਅਤੇ ਕਿਸਾਨ ਨੂੰ ਕੋਈ ਸਮੱਸਿਆ ਨਾ ਆਵੇ। ਸਿੰਗਲਾ ਨੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਬਲਾਕ ਦੇ ਆਲੇ ਦੁਆਲੇ ਪਿੰਡਾਂ ਵਿੱਚ ਬਣੇ ਖਰੀਦ ਕੇਂਦਰਾਂ ਚ ਰਹਿੰਦੇ ਰਹਿੰਦੀ ਕੱਚੀ ਜਗ੍ਹਾ ਨੂੰ ਜਲਦ ਪੱਕਾ ਕੀਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਮੌਕੇ ਕਿਸੇ ਵੀ ਦਿੱਕਤ ਦਾ ਸਾਹਮਣਾ ਕਰਨਾ ਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਖਰੀਦ ਪ੍ਬੰਧਾਂ ਚ ਕਿਸੇ ਕਿਸਮ ਦੀ ਢਿੱਲ ਵਰਤੀ ਨਹੀਂ ਜਾਵੇਗੀ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪੂਰਾ ਪੱਕਿਆ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ। ਇਸ ਮੌਕੇ ਪੀ.ਡਬਲਯੂ.ਡੀ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਵਿਜੇਂਦਰ ਸਿੰਗਲਾ ਨੂੰ ਵਿਸ਼ਵਾਸ ਦਵਾਇਆ ਕਿ ਆਉਣ ਵਾਲੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਕੁਝ ਕੰਮਾਂ ਨੂੰ ਨੇਪਰੇ ਚਾੜ ਦਿੱਤਾ ਜਾਵੇਗਾ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਪ੍ਸ਼ਾਸਨਿਕ ਅਧਿਕਾਰੀ ਮੌਜੂਦ ਸਨ।