ਸੂਬੇ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ
ਸੰਗਰੂਰ (ਯਾਦਵਿੰਦਰ, ਗੁਰਵਿੰਦਰ ਰੋਮੀ)
ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸੂਬੇ ਦੇ ਸਕੂਲਾਂ ਦੀ ਨਵੀਂ ਸਮਾਂ-ਸਾਰਣੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਇੰਦੇ ਹੋਏ ਸੂਬਾ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਸਿੰਗਲਾ ਨੇ ਇਸ ਸਬੰਧੀ ਫਾਇਲ ‘ਤੇ ਅੱਜੇ ਸਵੇਰੇ ਸਹੀ ਪਾ ਦਿੱਤੀ ਹੈ। ਬੁਲਾਰੇ ਅਨੁਸਾਰ 1 ਅਕਤੂਬਰ 2019 ਤੋਂ 31 ਅਕਤੂਬਰ 2019 ਅਤੇ 1 ਮਾਰਚ 2020 ਤੋਂ 31 ਮਾਰਚ 2020 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਹੁਣ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ ਜਦਕਿ ਸਾਰੇ ਮਿਡਲ, ਹਾਈ ਅਤੇ ਹਾਇਰ ਸਕੈਂਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹੀ 1 ਨਵੰਬਰ 2019 ਤੋਂ 28 ਫਰਬਰੀ 2020 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ ਜਦਕਿ ਸਾਰੇ ਮਿਡਲ, ਹਾਈ ਅਤੇ ਹਾਇਰ ਸਕੈਂਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ।


Indo Canadian Post Indo Canadian Post