ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੋ ਵਿਖੇ ਡੈਪੋ ਤਹਿਤ ਸੈਮੀਨਾਰ ਕਰਵਾਇਆ
ਭਵਾਨੀਗੜ੍ਹ, 3 ਅਕਤੂਬਰ (ਗੁਰਵਿੰਦਰ ਸਿੰਘ)
: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੋ ਦੇ ਵਿਦਿਆਰਥੀਆਂ ਅਤੇ ਸਟਾਫ ਵਲੋਂ ਸਕੂਲ ਵਿੱਚ ਡੈਪੋ ਸੰਬੰਧੀ ਇੱਕ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਉਪ ਜਿਲ੍ਹਾ ਸਿਖਿਆ ਅਫਸਰ ਓਮ ਪ੍ਰਕਾਸ਼ ਸੇਤੀਆ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਤੋਂ ਬਚਣ ਦੀ ਸਿੱਖਿਆ ਦਿੱਤੀ। ਇਸ ਮੌਕੇ ਜਗਤਾਰ ਸਿੰਘ ਹਿਸਟਰੀ ਲੈਕਚਰਾਰ ਨੇ ਵਿਦਿਆਰਥੀਆਂ ਨੂੰ ਨਸ਼ੇ ਵਿਰੋਧੀ ਪ੍ਰਣ ਕਰਵਾਇਆ। ਪ੍ਰੋਗਰਾਮ ਦੇ ਅਖੀਰ ਵਿੱਚ ਪ੍ਰਿੰਸੀਪਲ ਗੁਰਜੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।ਸੈਮੀਨਾਰ ਤੋਂ ਬਾਅਦ ਉਪ ਜਿਲ੍ਹਾ ਸਿਖਿਆ ਅਫਸਰ ਸੰਗਰੂਰ ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ ਹੇਠ ਪਿੰਡ ਵਿੱਚ ਨਸ਼ਾ ਵਿਰੋਧੀ ਮਾਰਚ ਵੀ ਕੱਢਿਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰਦੇ ਨਾਅਰੇ ਲਗਾਏ। ਇਸ ਮੌਕੇ ਜਗਵਿੰਦਰ ਸਿੰਘ ਹਿੰਦੀ ਮਾਸਟਰ, ਏਕਮ ਸਿੰਘ, ਹਰੀਸ਼ ਕੁਮਾਰ ਤੇ ਦੀਪਕ ਸ਼ਰਮਾ ਤੋਂ ਇਲਾਵਾ ਸਮੂਹ ਸਟਾਫ ਹਾਜਰ ਸੀ।
ਨਸ਼ਾ ਵਿਰੋਧੀ ਰੈਲੀ ਕੱਢਦੇ ਵਿਦਿਆਰਥੀ।


Indo Canadian Post Indo Canadian Post