ਹੈਰੀਟੇਜ ਸਕੂਲ ਦੇ ਖਿਡਾਰੀਆਂ ਕ੍ਰਿਕਟ 'ਚ ਮਾਰੀ ਬਾਜੀ
ਭਵਾਨੀਗੜ, 5 ਅਕਤੂਬਰ (ਗੁਰਵਿੰਦਰ ਸਿੰਘ) ਹੈਰੀਟੇਜ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਜੋਨ ਪੱਧਰੀ ਕ੍ਰਿਕਟ (ਲੜਕੀਆਂ) ਵਰਗ-19 ਦੇ ਮੁਕਾਬਲਿਆਂ ਵਿੱਚ ਭਾਗ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਨਾਲ ਹੀ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਆਪਣੀ ਥਾਂ ਬਣਾਈ । ਸਕੂਲ ਪ੍ਰਿੰਸੀਪਲ ਮੀਨੂ ਸੂਦ ਨੇ ਅਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਇੱਕ ਅਹਿਮ ਅੰਗ ਹਨ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੈਅਰਮੈਨ ਅਨਿਲ ਮਿੱਤਲ, ਆਸ਼ਿਮਾ ਮਿੱਤਲ ਅਤੇ ਪ੍ਰਿੰਸੀਪਲ ਮੀਨੂ ਸੂਦ ਨੇ ਕੋਚ ਅਮਨਦੀਪ ਸਿੰਘ ਅਤੇ ਖਿਡਾਰੀ ਵਿਦਿਆਰਥਣਾਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਤੇ ਵਿਸ਼ੇਸ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਸਕੂਲ ਪ੍ਰਿੰਸੀਪਲ ਤੇ ਕੋਚ ਨਾਲ ਟੀਮ ਦੀਆਂ ਖਿਡਾਰਣਾ।


Indo Canadian Post Indo Canadian Post