ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਭਵਾਨੀਗੜ 6 ਅਕਤੂਬਰ {ਗੁਰਵਿੰਦਰ ਸਿੰਘ} ਸਥਾਨਕ ਹੈਰੀਟੇਜ ਪਬਲਿਕ ਸਕੂਲ ਵਿੱਚ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਇੱਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਿਸ ਦੀ ਸ਼ੁਰੂਆਤ ਅਧਿਆਪਕਾ ਸ਼੍ਰੀ ਮਤੀ ਮਮਤਾ ਸ਼ਰਮਾ ਤੇ ਅਧਿਆਪਕਾ ਸ਼੍ਰੀ ਮਤੀ ਮਮਤਾ ਰਾਣੀ ਦੁਆਰਾ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਤੋਂ ਜਾਣੁ ਕਰਵਾਉਦਆਂ ਕੀਤੀ ਗਈ। ਉਹਨਾਂ ਨੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਨੂੰ ਮਨਾਉਣ ਦੇ ਕਾਰਨਾਂ ਬਾਰੇ ਦੱਸਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਰਮਾਇਣ ਨੂੰ ਸੰਖੇਪ ਰੂਪ ਵਿੱਚ ਦਰਸ਼ਕਾਂ ਸਾਹਮਣੇ ਪੇਸ਼ ਕੀਤਾ । ਕਿੰਡਰਗਾਰਟਨ ਦੇ ਬੱਚੇ ਵੱਖ-ਵੱਖ ਪੁਸ਼ਾਕਾਂ ਵਿੱਚ ਬੜੇ ਖੁਸ਼ ਅਤੇ ਦਿਲਕਸ਼ ਨਜ਼ਰ ਆ ਰਹੇ ਸਨ। ਇਸ ਮੌਕੇ ਸਕੂਲ ਮੁਖੀ ਸ੍ਰੀ ਮਤੀ ਮੀਨੂ ਸੂਦ ਜੀ ਨੇ ਬੱਚਿਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਦੁਸਹਿਰਾ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਤੀਕ ਹੈ ਭਾਵ ਬੁਰਾਈ ਦਾ ਅੰਤ ਹੋਣਾ ਨਿਸ਼ਚਿਤ ਹੀ ਹੁੰਦਾ ਹੈ। ਇਸ ਲਈ ਸਾਨੂੰ ਆਪਣੇ ਅੰਦਰਲੀਆਂ ਬੁਰਾਈਆਂ ਨੂੰ ਸਿਰ ਉੱਚਾ ਨਹੀਂ ਚੁੱਕਣ ਦੇਣਾ ਚਾਹੀਦਾ ਅਤੇ ਹਮੇਸ਼ਾ ਅੱਛਾਈ ਅਤੇ ਸੱਚਾਈ ਦੇ ਰਸਤੇ 'ਤੇ ਚੱਲ ਕੇ ਹੀ ਜੀਵਨ ਬਤੀਤ ਕਰਨਾ ਚਾਹੀਦਾ ਹੈ। ਸਕੂਲ ਪ੍ਬੰਧਕ ਸ੍ਰੀ ਅਨਿਲ ਮਿੱਤਲ ਅਤੇ ਆਸ਼ਿਮਾ ਮਿੱਤਲ ਨੇ ਰਾਵਣ ਦਹਿਨ ਦੀ ਰਸਮ ਨਿਭਾਉਂਦਿਆਂ ਸਾਰਿਆਂ ਨੂੰ ਵਧਾਈ ਦਿੱਤੀ ।

Indo Canadian Post Indo Canadian Post