ਸਟੀਲਮੈਨਜ਼ ਪਬਲਿਕ ਸਕੂਲ ਚੰਨੋ ਵਿਖੇ ਦੁਸ਼ਹਿਰਾ ਧੂਮਧਾਮ ਨਲ਼ ਮਨਾਇਆ
ਭਵਾਨੀਗੜ 8 ਅਕਤੂਬਰ (ਗੁਰਵਿੰਦਰ ਸਿੰਘ) ਸਟੀਲਮੈਨਜ਼ ਪਬਲਿਕ ਸਕੂਲ ਚੰਨੋ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਤਿਓਹਾਰ ਦੁਸਹਿਰਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਅੰਜਲੀ ਗੌੜ ਨੇ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਵਿਦਿਆਰਥੀਆਂ ਨੂੰ ਹਮੇਸ਼ਾ ਚੰਗੇ ਰਾਹ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਅੰਦਰ ਦੀਆਂ ਬੁਰਾਈਆਂ ਨੂੰ ਸਿਰ ਨਹੀਂ ਚੁੱਕਣ ਦੇਣਾ ਚਾਹੀਦਾ ਤੇ ਹਮੇਸ਼ਾ ਅੱਛਾਈ ਤੇ ਸੱਚਾਈ ਦੇ ਰਾਹ 'ਤੇ ਚੱਲਣਾ ਚਾਹੀਦਾ ਹੈ। ਸਕੂਲ ਸਟਾਫ਼ ਵੱਲੋਂ ਰਾਵਣ ਦਾ ਪੁਤਲਾ ਸਾੜਿਆ ਗਿਆ। ਪ੍ਬੰਧਕਾ ਨੇ ਬੱਚਿਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ।
ਦੁਸਹਿਰਾ ਮਨਾਉਂਦੇ ਵਿਦਿਆਰਥੀ।


Indo Canadian Post Indo Canadian Post