ਹੈਰੀਟੇਜ ਸਕੂਲ ਦੇ ਵਿਦਿਆਰਥੀਆਂ ਤੈਰਾਕੀ ਮੁਕਾਬਲਿਆਂ ਚ ਮਾਰੀ ਬਾਜੀ
ਭਵਾਨੀਗੜ 15 ਅਕਤੂਬਰ {ਗੁਰਵਿੰਦਰ ਸਿੰਘ} ਹੈਰੀਟੇਜ਼ ਪਬਲਿਕ ਸਕੂਲ, ਭਵਾਨੀਗੜ੍ਹ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਬਲਾਕ-ਪੱਧਰੀ ਤੈਰਾਕੀ ਮੁਕਾਬਲਿਆਂ ਗਰੁੱਪ-11 (ਲੜਕੇ) ਵਿੱਚ ਭਾਗ ਲਿਆ।ਇਹਨਾਂ ਮੁਕਾਬਲਿਆਂ ਵਿੱਚ ਸਹਿਜਪ੍ਰੀਤ ਸਿੰਘ ਨੇ ਪਹਿਲਾ, ਨਵਨੂਰ ਸਿੰਘ ਅਤੇ ਹੈਵਨਜੀਤ ਸਿੰਘ ਨੇ ਦੂਸਰਾ ਸਥਾਨ ਹਾਸਲ ਕਰਕੇ ਜ਼ਿਲ੍ਹਾ-ਪੱੱਧਰੀ ਪ੍ਰਾਇਮਰੀ ਖੇਡਾਂ ਵਿੱਚ ਆਪਣੀ ਥਾਂ ਪੱਕੀ ਕੀਤੀ ਅਤੇ ਜ਼ਿਲ੍ਹਾ-ਪੱਧਰੀ ਮੁਕਾਬਲਿਆਂ ਵਿੱਚ ਹੈਵਨਜੀਤ ਸਿੰਘ ਅਤੇ ਨਵਨੂਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸਕੂਲ ਮੁਖੀ ਸ੍ਰੀ ਮਤੀ ਮੀਨੂ ਸੂਦ ਜੀ ਨੇ ਖੇਡ ਕੋਚ ਆਨੰਦ ਕੁਮਾਰ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਸ਼ੰਸਾ ਕਰਦੇ ਹੋਏੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਸਕੂਲ ਪ੍ਬੰਧਕ ਸ੍ਰੀ ਅਨਿਲ ਮਿੱਤਲ ਅਤੇ ਸ੍ਰੀ ਮਤੀ ਆਸ਼ਿਮਾ ਮਿੱਤਲ ਜੀ ਨੇ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਉਹਨਾਂ ਦੀ ਹੌਸਲਾ ਅਫਜਾਈ ਕੀਤੀ।
ਜੇਤੂ ਖਿਡਾਰੀਆ ਨੂੰ ਸਨਮਾਨਿਤ ਕਰਦੇ ਸਕੂਲ ਪਿੰਸੀਪਲ ਮੈਡਮ ਮੀਨੂੰ ਸੂਦ।


Indo Canadian Post Indo Canadian Post